ਯੂਥ ਕਾਂਗਰਸੀ ਆਗੂ ਦਿਨੇਸ਼ ਢੱਲ ਤੇ ਹੋਰ ਆਗੂ ‘ਆਪ’ ’ਚ ਸ਼ਾਮਲ

ਜਲੰਧਰ (ਦ ਸਟੈਲਰ ਨਿਊਜ਼) ਰਿਪੋਰਟ: ਅਭਿਸ਼ੇਕ ਕੁਮਾਰ। ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਕੱਲ ਜਲੰਧਰ ’ਚ ਸਨ, ਜਿਥੇ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਯੂਥ ਕਾਂਗਰਸੀ ਆਗੂ ਦਿਨੇਸ਼ ਢੱਲ ਤੇ ਹੋਰ ਆਗੂਆਂ ਨੂੰ ‘ਆਪ’ ’ਚ ਸ਼ਾਮਲ ਕੀਤਾ। ਇਸ ਪ੍ਰੈੱਸ ਕਾਨਫਰੰਸ ਮਗਰੋਂ ਆਪ ਵਰਕਰਾਂ ਨੇ ਰਾਘਵ ਚੱਢਾ ਦਾ ਵਿਰੋਧ ਕੀਤਾ। ਇਸ ਦੌਰਾਨ ਵਰਕਰਾਂ ਨੇ ਰਾਘਵ ਚੱਢਾ ਦੀ ਗੱਡੀ ਰੋਕਣ ਦੀ ਕੋਸ਼ਿਸ਼ ਕੀਤੀ।

Advertisements

ਇਸ ਦੌਰਾਨ ਵਿਰੋਧ ਕਰ ਰਹੇ ਵਰਕਰ ਕਹਿ ਰਹੇ ਸਨ ਕਿ ਆਮ ਆਦਮੀ ਪਾਰਟੀ ਨੇ ਪੈਸੇ ਲੈ ਕੇ ਉਸ ਵਿਅਕਤੀ ਨੂੰ ਟਿਕਟ ਦੇ ਦਿੱਤੀ, ਜਿਸ ਦਾ ਉਨ੍ਹਾਂ ਨੇ ਨਾਂ ਨਹੀਂ ਸੁਣਿਆ। ਉਨ੍ਹਾਂ ਨੇ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਲਈ ਮਿਹਨਤ ਕੀਤੀ ਪਰ ਅੱਜ ਆਪ ਨੇ ਪੈਸੇ ਲੈ ਕੇ ਟਿਕਟਾਂ ਵੇਚ ਦਿੱਤੀਆਂ। 

LEAVE A REPLY

Please enter your comment!
Please enter your name here