ਮੀਂਹ ਕਾਰਨ ਫਸਲਾਂ ਦੇ ਖ਼ਰਾਬੇ/ਨੁਕਸਾਨ ਦੀ ਜਾਣਕਾਰੀ ਲਈ ਸਪੈਸ਼ਲ ਗਿਰਦਾਵਰੀ ਦੇ ਹੁਕਮ

ਜਲੰਧਰ (ਦ ਸਟੈਲਰ ਨਿਊਜ਼): ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨਾਲ ਫਸਲਾਂ ਦੇ ਹੋਏ ਖ਼ਰਾਬੇ/ਨੁਕਸਾਨ ਸਬੰਧੀ ਜਾਣਕਾਰੀ ਇਕੱਤਰ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਪੈਸ਼ਲ ਗਿਰਦਾਵਰੀ ਦੇ ਹੁਕਮ ਦਿੰਦਿਆਂ ਇਸ ਸਬੰਧੀ ਰਿਪੋਰਟ ਦੋ ਦਿਨਾਂ ਦੇ ਅੰਦਰ-ਅੰਦਰ ਭੇਜਣ ਦੀ ਹਦਾਇਤ ਕੀਤੀ ਹੈ। ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਅਤੇ ਸਰਕਲ ਰੈਵੇਨਿਊ ਅਫ਼ਸਰਾਂ ਨੂੰ ਪੰਜਾਬ ਲੈਂਡ ਰਿਕਾਰਡ ਮੈਨੂਅਲ ਪੈਰਾ 9.1 (ਬੀ) ਤਹਿਤ ਸਪੈਸ਼ਲ ਗਿਰਦਾਵਰੀ ਦੇ ਹੁਕਮ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਮੀਂਹ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ/ਨੁਕਸਾਨ ਦੀ ਸੂਚਨਾ ਭੇਜਣ ਲਈ ਕਿਹਾ।

Advertisements

LEAVE A REPLY

Please enter your comment!
Please enter your name here