ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਕੋਰੋਨਾ ਪਾਜੇਟਿਵ

ਕਪੂਰਥਲਾ(ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ :ਪੰਜਾਬ ਵਿਚ ਵੱਧ ਰਹੇ ਕੋਰੋਨਾਂ ਦੇ ਮਾਮਲਿਆਂ ਦੇ ਤਹਿਤ ਅੱਜ ਕੈਬਨਿਟ ਮੰਤਰੀ ਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕੋਰੋਨਾ ਰਿਪੋਰਟ ਪਾਜੇਟਿਵ ਆਈ ਹੈ। ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਕਪੂਰਥਲਾ ਦੇ ਐਸ.ਐਮ.ਓ. ਡਾ: ਸੰਦੀਪ ਧਵਨ ਨੇ ਦੱਸਿਆ ਕਿ ਬੀਤੇ ਦਿਨ ਰਾਣਾ ਗੁਰਜੀਤ ਸਿੰਘ ਦਾ ਖਾਸੀ ਜ਼ੁਕਾਮ ਦੇ ਕਾਰਨ ਟੈਸਟ ਕਰਵਾਇਆ ਗਿਆ ਸੀ ਜਿਸਦੀ ਰਿਪੋਰਟ ਸ਼ਨੀਵਾਰ ਨੂੰ ਪਾਜੇਟਿਵ ਆਈ ਹੈ। ਕੋਰੋਨਾ ਪਾਜੇਟਿਵ ਹੋਣ ਦੀ ਪੁਸ਼ਟੀ ਖੁੱਦ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਗੱਲਬਾਤ ਦੌਰਾਨ ਕੀਤੀ ਹੈ।

Advertisements

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹਨ ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੇ ਸੰਪਰਕ ਵਿਚ ਆਏ ਸਾਰੇ ਲੋਕਾਂ ਨੂੰ ਟੈਸਟ ਕਰਵਾਉਂਣ ਦੀ ਅਪੀਲ ਕੀਤੀ ਹੈ। ਡਾ: ਸੰਦੀਪ ਧਵਨ ਨੇ ਦੱਸਿਆ ਕਿ ਰਾਣਾ ਗੁਰਜੀਤ ਸਿੰਘ ਨੂੰ ਹੋਮ ਆਈਸੋਲੇਟ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਦਫ਼ਤਰ ਵਿਚ ਕੰਮ ਕਰਦੇ 10 ਲੋਕਾਂ ਦੇ ਸੈਂਪਲ ਲੈ ਕੇ ਜਾਂਚ ਦੇ ਲਈ ਭੇਜੇ ਗਏ ਹਨ।

LEAVE A REPLY

Please enter your comment!
Please enter your name here