Friday, October 30, 2026
Home Hoshiarpur ਜ਼ਿਲ੍ਹੇ ਵਿੱਚ ਕੋਵਿਡ-19 ਦੇ 132 ਪਾਜੇਟਿਵ ਮਰੀਜ, ਇੱਕ ਮੌਤ

ਜ਼ਿਲ੍ਹੇ ਵਿੱਚ ਕੋਵਿਡ-19 ਦੇ 132 ਪਾਜੇਟਿਵ ਮਰੀਜ, ਇੱਕ ਮੌਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 764 ਨਵੇਂ ਸੈਪਲ ਲੈਣ  ਨਾਲ ਅਤੇ 1061 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 132 ਪਾਜੇਟਿਵ ਮਰੀਜ ਆਏ ਹਨ ਅਤੇ ਇੱਕ ਮੌਤ ਵੀ ਹੋਈ ਹੈ। 

Advertisements

ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 29382 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2163 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 31545 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1010162 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 979059  ਸੈਪਲ  ਨੈਗਟਿਵ ਹਨ ।  ਜਦ ਕਿ 3528 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1000 ਹੈ । ਐਕਟਿਵ ਕੇਸਾ ਦੀ ਗਿਣਤੀ  495 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30050 ਹੈ । 

LEAVE A REPLY

Please enter your comment!
Please enter your name here