ਰੋਡਵੇਜ਼ ਬੱਸ ਅਤੇ ਡੰਪਰ ਦੀ ਭਿਆਨਕ ਟੱਕਰ ‘ਚ ਇੱਕ ਦੀ ਮੌਤ, 7 ਔਰਤਾਂ ਸਮੇਤ 15 ਜ਼ਖਮੀ

ਹਰਿਆਣਾ: ( ਦ ਸਟੈਲਰ ਨਿਊਜ਼ ), ਰਿਪੋਰਟ: ਜੋਤੀ ਗੰਗੜ੍ਹ। ਭਿਵਾਨੀ ਜ਼ਿਲ੍ਹੇ ‘ਚ ਅੱਜ ਸਵੇਰੇ 10 ਤੋਂ 11 ਵਜੇ ਦਰਮਿਆਨ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ‘ਚ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 15 ਦੇ ਕਰੀਬ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਪਿੰਡ ਧਨਾਣਾ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਅਤੇ ਡੰਪਰ ਦੀ ਟੱਕਰ ਕਾਰਨ ਵਾਪਰਿਆ। ਹਾਦਸੇ ‘ਚ ਡੰਪਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬੱਸ ‘ਚ ਸਵਾਰ ਕਰੀਬ 7 ਔਰਤਾਂ ਸਮੇਤ 15 ਲੋਕ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਰੋਡਵੇਜ਼ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਵੱਡੀ ਗਿਣਤੀ ਵਿੱਚ ਪੁਲਿਸ ਬਲ ਹਸਪਤਾਲ ਪਹੁੰਚ ਗਿਆ। ਫਿਰ ਸੀਐਮਓ ਅਤੇ ਜੀਐਮ ਵੀ ਹਸਪਤਾਲ ਪੁੱਜੇ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ।

Advertisements

ਮ੍ਰਿਤਕ ਡੰਪਰ ਚਾਲਕ ਧਰਮਬੀਰ (42) ਹਿਸਾਰ ਦੇ ਪਿੰਡ ਸੁਲਤਾਨਪੁਰ ਦਾ ਰਹਿਣ ਵਾਲਾ ਸੀ। ਡਵੇਜ਼ ਦੇ ਜੀਐਮ ਮਨੋਜ ਦਲਾਲ ਨੇ ਦੱਸਿਆ ਕਿ ਹਾਦਸਾ ਓਵਰਟੇਕ ਕਰਨ ਕਾਰਨ ਹੋਇਆ ਹੋਣ ਦਾ ਸ਼ੱਕ ਹੈ। ਪਰ ਪਹਿਲ ਜ਼ਖਮੀਆਂ ਦਾ ਇਲਾਜ ਹੈ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪੁੱਜੀ ਪੁਲਿਸ ਅਤੇ ਰੋਡਵੇਜ਼ ਮੁਲਾਜ਼ਮਾਂ ਨੇ ਬੱਸ ਨੂੰ ਕੱਟ ਕੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਜੀਐਮ ਨੇ ਦੱਸਿਆ ਕਿ ਜ਼ਖਮੀਆਂ ਦੀ ਗਿਣਤੀ 30 ਦੇ ਕਰੀਬ ਦੱਸੀ ਜਾ ਰਹੀ ਹੈ ਪਰ 15 ਹਸਪਤਾਲ ਪਹੁੰਚ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬੱਸ ਦੇ ਡਰਾਈਵਰ ਅਤੇ ਆਪਰੇਟਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਦੇ ਨਾਲ ਹੀ ਸੀਐਮਓ ਡਾ. ਰਘੁਬੀਰ ਸ਼ਾਂਡਿਲਿਆ ਨੇ ਦੱਸਿਆ ਕਿ ਇੱਕ ਦੀ ਮੌਤ ਹੋ ਗਈ ਹੈ ਅਤੇ ਬਾਕੀ 15 ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਵਾਰਡ ਵਿੱਚ ਭੇਜ ਦਿੱਤਾ ਗਿਆ ਹੈ। ਸੀਐਮਓ ਨੇ ਕਿਹਾ ਕਿ ਜੇਕਰ ਕੋਈ ਹੋਰ ਜ਼ਖ਼ਮੀ ਹੁੰਦਾ ਹੈ ਤਾਂ ਅਸੀਂ ਇਲਾਜ ਲਈ ਚੌਕਸ ਹਾਂ ।

LEAVE A REPLY

Please enter your comment!
Please enter your name here