ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੋਵਿਡ-19 ਦੇ 236 ਨਵੇਂ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿੱਚ ਕੋਵਿਡ-19 ਦੇ 236 ਨਵੇਂ ਕੇਸ ਸਾਹਮਣੇ ਆਏ ਹਨ। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਸੋਮਵਾਰ ਨੂੰ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2417 ਨਵੇਂ ਸੈਂਪਲ ਲੈਣ ਨਾਲ ਅਤੇ 2149 ਸੈਪਲਾਂ ਦੀ ਰਿਪਰੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 236 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 29602 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2179 ਪਾਜੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜੇਟਿਵ ਕੇਸ 31781 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1012579 ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ 980909 ਸੈਂਪਲ ਨੈਗਟਿਵ ਹਨ। ਜਦਕਿ 3875 ਸੈਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1000 ਹੈ। ਐਕਟਿਵ ਕੇਸਾਂ ਦੀ ਗਿਣਤੀ 721 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30060 ਹੈ।

LEAVE A REPLY

Please enter your comment!
Please enter your name here