Sunday, October 18, 2026
Home National ਆਪ ਦੇ ਮੀਤ ਪ੍ਰਧਾਨ ਧਰਮਿੰਦਰ ਸਿੰਘ ਬਸੰਤ ਪਾਰਟੀ ਛੱਡ ਅਕਾਲੀ ਦਲ ਵਿੱਚ...

ਆਪ ਦੇ ਮੀਤ ਪ੍ਰਧਾਨ ਧਰਮਿੰਦਰ ਸਿੰਘ ਬਸੰਤ ਪਾਰਟੀ ਛੱਡ ਅਕਾਲੀ ਦਲ ਵਿੱਚ ਹੋਏ ਸ਼ਾਮਿਲ

ਰਾਜਪੁਰਾ: ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਹਲਕਾ ਰਾਜਪੁਰਾ ਦੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਨੂੰ ਵੱਡਾ ਹੁੰਗਾਰਾ ਮਿਲਿਆ ਜਦੋਂ ਪਟਿਆਲਾ ਜ਼ਿਲ੍ਹਾ ਦੇ ਆਮ ਆਦਮੀ ਪਾਰਟੀ ਦੇ ਮੀਤ ਪ੍ਰਧਾਨ ਧਰਮਿੰਦਰ ਸਿੰਘ ਬਸੰਤ ਪਾਰਟੀ ਛੱਡ ਕੇ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਚਰਨਜੀਤ ਸਿੰਘ ਬਰਾੜ ਦੀ ਹਾਜ਼ਰੀ ਵਿੱਚ ਸਿਰੋਪਾ ਪਾ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ। ਇਸ ਨਾਲ ਸ੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਨਾਅਰੇ ਵੀ ਲਗਾਏ ਗਏ ਸਨ।

Advertisements

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨੂੰ ਦੱਸਿਆ ਦੱਸਿਆ ਗਿਆ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ। ਜ਼ਿਲ੍ਹਾ ਪਟਿਆਲਾ ਦੇ ਮੀਤ ਪ੍ਰਧਾਨ ਧਰਮਿੰਦਰ ਸਿੰਘ ਬਸੰਤਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ, ਕਿਉਂਕਿ ਆਮ ਪਾਰਟੀ ਤੋਂ ਲੋਕ ਕਾਫ਼ੀ ਪ੍ਰੇਸ਼ਾਨ ਹਨ, ਸਾਡੀ ਪਾਰਟੀ ਚ ਹਰ ਇਕ ਵਰਕਰ ਪੂਰਾ ਮਾਣ ਸਨਮਾਨ ਮਿਲਦਾ ਹੈ। ਧਰਮਿੰਦਰ ਸਿੰਘ ਬਸੰਤ ਪੂਰਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਵਧੀਆ ਨੀਤੀਆਂ ਕਾਰਨ ਅੱਜ ਅਸੀਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਾਂ। ਕਿਉਂਕਿ ਆਪ ਪਾਰਟੀ ਦੀਆਂ ਨੀਤੀਆਂ ਬਹੁਤੀ ਵਧੀਆ ਨਹੀਂ ਹਨ, ਮੈਂ ਕਈ ਸਾਲ ਇਸ ਪਾਰਟੀ ਵਿੱਚ ਕੰਮ ਕੀਤਾ ਹੈ।

LEAVE A REPLY

Please enter your comment!
Please enter your name here