Sunday, October 18, 2026
Home Chandigarh ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਹੋਏ ਕੋਰੋਨਾ ਪੌਜ਼ੀਟਿਵ, ਇਲਾਜ ਜਾਰੀ

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਹੋਏ ਕੋਰੋਨਾ ਪੌਜ਼ੀਟਿਵ, ਇਲਾਜ ਜਾਰੀ

ਚੰਡੀਗੜ: ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਦੇਸ਼ ਭਰ ਵਿੱਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਪੰਜਾਬ ਵਿੱਚ ਵੀ ਤੇਜ਼ੀ ਨਾਲ ਮਾਮਲੇ ਸਾਹਮਣੇ ਆ ਰਹੇ ਹਨ। ਕੋਰੋਨਾ ਮਹਾਂਮਾਰੀ ਇਸ ਕਦਰ ਤੇਜ਼ੀ ਨਾਲ ਵਧ ਰਹੀ ਹੈ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤੱਕ ਵੀ ਪੁੱਜ ਗਈ ਹੈ।

Advertisements

ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਦੀ ਖ਼ਬਰ ਹੈ। ਪੰਜਾਬ ‘ਚ ਦਿਨੋਂ ਦਿਨ ਕੋਰੋਨਾ ਦੇ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ। ਹਰ ਰੋਜ਼ ਪੌਜ਼ਟਿਵ ਕੇਸਾਂ ਦਾ ਅੰਕੜਾ ਵਧਦਾ ਹੀ ਜਾ ਰਿਹਾ ਹੈ। ਕੇਸ ਰੁਕਣ ਜਾਂ ਘਟਣ ਦਾ ਨਾਂਅ ਨਹੀਂ ਲੈ ਰਹੇ ਹਨ। ਸੋਮਵਾਰ ਨੂੰ ਪੰਜਾਬ ਚ 3969 ਕੋਰੋਨਾ ਦੇ ਪੌਜ਼ਟਿਵ ਮਰੀਜ਼ ਸਾਹਮਣੇ ਆਏ। ਇਸ ਦੇ ਨਾਲ ਹੀ ਸੂਬੇ ਵਿੱਚ ਕੋਰੋਨਾ ਦੇ ਕੁੱਲ ਕੇਸਾਂ ਦਾ ਅੰਕੜਾ 625347ਤੇ ਪਹੁੰਚ ਗਿਆ।

LEAVE A REPLY

Please enter your comment!
Please enter your name here