ਡੀਡੀਐਮਏ ਨੇ ਲਗਾਈ ਰੋਕ, ਦਿੱਲੀ ਦੇ ਸਾਰੇ ਨਿੱਜੀ ਦਫਤਰ, ਰੈਸਟੋਰੈਂਟ ਅਤੇ ਬਾਰ ਰਹਿਣਗੇ ਬੰਦ

ਵੀਂ ਦਿੱਲੀ: ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਦੇਸ਼ ਭਰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹਰ ਰੋਜ਼ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦਿੱਲੀ ਵਿੱਚ ਰੋਜ਼ਾਨਾ 20 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਕੋਰੋਨਾ ਵਾਇਰਸ ਨੂੰ ਕਾਬੂ ਕਰਨ ਲਈ ਦਿੱਲੀ ਵਿੱਚ ਨਾਈਟ ਕਰਫਿਊ ਅਤੇ ਵੀਕੈਂਡ ਲੌਕਡਾਊਨ ਵਰਗੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ। ਸੋਮਵਾਰ ਨੂੰ ਡੀਡੀਐਮਏ ਦੀ ਮੀਟਿੰਗ ਵਿੱਚ ਦਿੱਲੀ ਵਿੱਚ ਪਾਬੰਦੀਆਂ ਨੂੰ ਹੋਰ ਸਖ਼ਤ ਕਰਨ ਦਾ ਫੈਸਲਾ ਲਿਆ ਗਿਆ। ਦਿੱਲੀ ਦੇ ਸਾਰੇ ਨਿੱਜੀ ਦਫਤਰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਇਹ ਹੁਕਮ ਜਾਰੀ ਕੀਤਾ ਹੈ।

Advertisements

ਇਸ ਹੁਕਮ ਮੁਤਾਬਕ ਸਿਰਫ਼ ਛੋਟ ਵਾਲੇ ਹੀ ਨਿੱਜੀ ਦਫ਼ਤਰ ਖੋਲ੍ਹ ਸਕਣਗੇ। ਯਾਨੀ ਦਿੱਲੀ ਦੇ ਹੋਰ ਸਾਰੇ ਨਿੱਜੀ ਦਫਤਰ ਦੇ ਕਰਮਚਾਰੀ ਘਰ ਤੋਂ ਕੰਮ ਕਰਨਗੇ। ਇਸ ਸਮੇਂ ਨਿੱਜੀ ਦਫਤਰ 50% ਸਮਰੱਥਾ ਨਾਲ ਚੱਲ ਰਹੇ ਸਨ, 50% ਕਰਮਚਾਰੀ ਘਰੋਂ ਕੰਮ ਕਰ ਰਹੇ ਸਨ। ਹੁਣ ਛੋਟ ਪ੍ਰਾਪਤ ਸ਼੍ਰੇਣੀ ਦੇ ਨਿੱਜੀ ਦਫਤਰਾਂ ਨੂੰ ਛੱਡ ਕੇ ਸਾਰੇ ਦਫਤਰ ਬੰਦ ਰਹਿਣਗੇ ਅਤੇ ਸਾਰੇ ਕਰਮਚਾਰੀ ਘਰ ਤੋਂ ਕੰਮ ਕਰਨਗੇ। ਇਸ ਦੇ ਨਾਲ ਹੀ ਦਿੱਲੀ ਦੇ ਸਾਰੇ ਰੈਸਟੋਰੈਂਟ ਅਤੇ ਬਾਰ ਵੀ ਬੰਦ ਕਰ ਦਿੱਤੇ ਗਏ ਹਨ। ਭੋਜਨ ਪਦਾਰਥਾਂ ਦੀ ਹੋਮ ਡਿਲੀਵਰੀ ਅਤੇ ਟੇਕਅਵੇ ਸਿਰਫ ਰੈਸਟੋਰੈਂਟਾਂ ਤੋਂ ਹੀ ਉਪਲਬਧ ਹੋਵੇਗੀ।

LEAVE A REPLY

Please enter your comment!
Please enter your name here