ਰਿਟਰਨਿੰਗ ਅਫ਼ਸਰਾਂ ਨੂੰ ਪੈਲੇਸਾਂ ਤੇ ਹੋਟਲਾਂ ’ਚ ਹੋਣ ਵਾਲੇ ਰਾਜਨੀਤਿਕ ਸਮਾਗਮਾਂ ਤੇ ਮੀਟਿੰਗਾਂ ਦੀ ਅਗੇਤੀ ਸੂਚੀ ਦੇਣੀ ਬਣਾਈ ਜਾਵੇ ਯਕੀਨੀ : ਅਪਨੀਤ ਰਿਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਮੈਰਿਜ ਪੈਲੇਸਾਂ ਅਤੇ ਹੋਟਲ ਮਾਲਕਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੈਲੇਸਾਂ ਤੇ ਹੋਟਲਾਂ ਵਿਚ ਹੋਣ ਵਾਲੇ ਰਾਜਨੀਤਿਕ ਸਮਾਗਮਾਂ, ਮੀਟਿੰਗਾਂ ਦੀ ਅਗੇਤੀ ਸੂਚਨਾ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਦੇਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਹਰ ਰਾਜਨੀਤਿਕ ਦਲ ਲਈ ਇਹ ਜਰੂਰੀ ਹੈ ਕਿ ਉਹ ਇਨ੍ਹਾਂ ਸਥਾਨਾਂ ’ਤੇ ਸਮਾਗਮਾਂ ਅਤੇ ਮੀਟਿੰਗਾਂ ਕਰਵਾਉਣ ਸਬੰਧੀ ਸਬੰਧਤ ਰਿਟਰਨਿੰਗ ਅਫ਼ਸਰ ਤੋਂ ਆਗਿਆ ਲੈਣ ਅਤੇ ਸਿਰਫ ਆਗਿਆ ਮਿਲਣ ’ਤੇ ਹੀ ਉਹ ਮੈਰਿਜ ਪੈਲੇਸਾਂ ਅਤੇ ਹੋਟਲਾਂ ਵਿਚ ਰਾਜਨੀਤਿਕ ਸਮਾਗਮ ਅਤੇ ਮੀਟਿੰਗਾਂ ਕਰਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵਿਧਾਨ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ਅਤੇ ਹੋਟਲਾਂ ਦੇ ਮਾਲਕਾਂ ਨਾਲ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਵੀ ਮੌਜੂਦ ਸਨ।

Advertisements

ਜ਼ਿਲ੍ਹਾ ਚੋਣ ਅਫ਼ਸਰ ਨੇ ਮੈਰਿਜ ਪੈਲੇਸਾਂ ਤੇ ਹੋਟਲਾਂ ਦੇ ਮਾਲਕਾਂ ਨੂੰ ਚੋਣ ਕਮਿਸ਼ਨ ਤੋਂ ਜਾਰੀ ਹਦਾਇਤਾਂ ਤੋਂ ਕਰਵਾਇਆ ਜਾਣੂ
ਜ਼ਿਲ੍ਹਾ ਚੋਣ ਅਫ਼ਸਰ ਨੇ ਮੈਰਿਜ ਪੈਲੇਸ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਮੈਰਿਜ ਪੈਲੇਸ ਵਿਚ ਹੋਣ ਵਾਲੇ ਰਾਜਨੀਤਿਕ ਸਮਾਗਮਾਂ ਦੀ ਬੁਕਿੰਗ ਦਾ ਰਿਕਾਰਡ ਮੇਨਟੇਨ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਚੈਕਿੰਗ ਦੌਰਾਨ ਪਾਇਆ ਗਿਆ ਕਿ ਮੈਰਿਜ ਪੈਲੇਸ ਵਿਚ ਹੋ ਰਹੇ ਸਮਾਗਮਾਂ  ਜਾਂ ਮੀਟਿੰਗਾਂ ਲਈ ਰਿਟਰਨਿੰਗ ਅਫ਼ਸਰ ਤੋਂ ਆਗਿਆ ਨਹੀਂ ਲਈ ਹੈ ਤਾਂ ਸਬੰਧਤ ਮੈਰਿਜ ਪੈਲੇਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ। ਇਸ ਮੌਕੇ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਅਵਤਾਰ ਸਿੰਘ ਕੰਗ, ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਕਾਨੂੰਗੋ ਦੀਪਕ ਕੁਮਾਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here