ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਆਨਲਾਈਨ ਸਿਖਲਾਈ ਕੋਰਸ 17 ਜਨਵਰੀ ਤੋਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਡੇਅਰੀ ਵਿਕਾਸ ਵਿਭਾਗ ਵਲੋਂ ਕੋਵਿਡ-19 ਤੋਂ ਬਚਾਅ ਲਈ ਜਾਰੀ ਹਦਾਇਤਾਂ ਅਨੁਸਾਰ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰ ਬੈਠੇ ਹੀ ਆਨ ਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ 17 ਜਨਵਰੀ 2022 ਤੋਂ ਸ਼ੁਰੂ ਹੋ ਰਹੇ ਆਨ ਲਾਈਨ ਕੋਰਸ ਲਈ ਉਮੀਦਵਾਰ ਦੀ ਯੋਗਤਾ ਘੱਟੋ-ਘੱਟ 5ਵੀਂ ਪਾਸ, ਉਮਰ 18 ਸਾਲ ਤੋਂ 50 ਸਾਲ ਤੇ ਪੇਂਡੂ ਪਿਛੋਕੜ ਨਾਲ ਸਬੰਧਤ ਹੋਵੇ।

Advertisements

ਉਨ੍ਹਾਂ ਦੱਸਿਆ ਕਿ ਇਸ ਕੋਰਸ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਖਲਾਈ ਕੋਰਸ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰਬਰ 439, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਾਂ ਫੋਨ ਨੰਬਰ 01882-220025 ’ਤੇ ਆਪਣੇ ਨਾਮ ਰਜਿਸਟਰ ਕਰਨ ਲਈ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here