ਸਰਕਾਰੀ ਕੰਨਿਆ ਸੀ.ਸੈ. ਸਮਾਰਟ ਸਕੂਲ ਰੇਲਵੇ ਮੰਡੀ ਨੇ ਮਨਾਇਆ ਰਾਸ਼ਟਰੀ ਯੁਵਾ ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) : ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੇ ਪ੍ਰਿੰਸੀਪਲ ਲਲਿਤਾ ਰਾਣੀ ਦੀ ਯੋਗ ਅਗਵਾਈ ਅਧੀਨ ਸਕੂਲ ਦੇ ਐੱਨ.ਐੱਸ.ਐੱਸ. ਯੂਨਿਟ ਅਤੇ ਰੈੱਡ ਰਿਬਨ ਇਕਾਈ ਦੇ ਵਲੰਟੀਅਰਾਂ ਵੱਲੋਂ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ।

Advertisements

ਐੱਨ.ਐੱਸ.ਐੱਸ. ਯੂਨਿਟ ਦੇ ਵਾਲੰਟੀਅਰਾਂ ਵਿੱਚ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਉੱਪਰ ਆਨਲਾਈਨ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਜੋਤੀ ਨੇ ਪਹਿਲਾ ਸਥਾਨ ,ਚੇਤਨ ਨੇ ਦੂਜਾ ਸਥਾਨ ਅਤੇ ਪੂਨਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵਿੱਚ ਯੁਵਾ ਦਿਵਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇਕ ਆਨਲਾਈਨ ਸੈਮੀਨਾਰ ਵੀ ਕਰਵਾਇਆ ਗਿਆ, ਜਿਸ ਵਿੱਚ ਅਲਕਾ ਗੁਪਤਾ, ਬਲਦੇਵ ਸਿੰਘ, ਸੁਨੀਤਾ ਚੌਧਰੀ, ਪੁਨੀਤ, ਅਨੀਤਾ ਚਾਵਲਾ ਆਦਿ ਨੇ ਵਿਦਿਆਰਥੀਆਂ ਨੂੰ ਆਨਲਾਈਨ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਨੇ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਵਲੰਟੀਅਰਾਂ ਨੂੰ ਸਵਾਮੀ ਵਿਵੇਕਾਨੰਦ ਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ। ਇਸ ਮੌਕੇ ਤੇ ਪ੍ਰਿੰਸੀਪਲ ਲਲਿਤਾ ਰਾਣੀ ਦੇ ਨਾਲ ਐੱਨ.ਐੱਸ.ਐੱਸ. ਵਾਲੰਟੀਅਰ, ਰੈਡ ਰਿਬਨ ਇਕਾਈ ਵਲੰਟੀਅਰ ਅਤੇ ਸਟਾਫ ਔਨ-ਲਾਈਨ ਹਾਜ਼ਰ ਰਹੇ।

LEAVE A REPLY

Please enter your comment!
Please enter your name here