ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 115 ਪਾਜੇਟਿਵ ਮਰੀਜ ਅਤੇ 1

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2396 ਨਵੇਂ ਸੈਪਲ ਲੈਣ ਨਾਲ ਅਤੇ 1445 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 115 ਪਾਜੇਟਿਵ ਮਰੀਜ ਆਏ ਹਨ ਅਤੇ 1 ਮੌਤ ਵੀ ਹੋਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 30298 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2253 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 32551 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1019779 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 985897 ਸੈਪਲ ਨੈਗਟਿਵ ਹਨ। ਜਦ ਕਿ 5391 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1003 ਹੈ । ਐਕਟਿਵ ਕੇਸਾ ਦੀ ਗਿਣਤੀ 1410 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30138 ਹੈ ।

LEAVE A REPLY

Please enter your comment!
Please enter your name here