ਇਲੈਕਟ੍ਰੋਨਿਕ ਮੀਡੀਆ, ਰੇਡੀਓ, ਟੀਵੀ, ਈ-ਪੇਪਰ, ਸਿਨੇਮਾ ਹਾਲ, ਸੋਸ਼ਲ ਮੀਡੀਆ, ਐਸ.ਐਮ.ਐਸ., ਵਾਇਸ ਮੈਸਜ਼ ਲਈ ਐਮ.ਸੀ.ਐਮ.ਸੀ ਦੀ ਪ੍ਰਵਾਨਗੀ ਲੈਣੀ ਹੋਵੇਗੀ ਲਾਜ਼ਮੀ:ਜ਼ਿਲ੍ਹਾ ਚੋਣ ਅਫਸਰ

ਫਿਰੋਜ਼ਪੁਰ(ਦ ਸਟੈਲਰ ਨਿਊਜ਼): ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਵਿੰਦਰ ਸਿੰਘ ਨੇ ਦੱਸਿਆ ਕਿ ਚੋਣਾਂ ਸਬੰਧੀ ਸਾਰੇ ਉਮੀਦਵਾਰਾਂ ਵੱਲੋਂ ਇਲੈਕਟ੍ਰੋਨਿਕ ਮੀਡੀਆ, ਜਿਸ ਵਿਚ ਰੇਡੀਓ, ਟੀ ਵੀ, ਈ-ਪੇਪਰ, ਸਿਨੇਮਾ ਹਾਲ ਅਤੇ ਸੋਸ਼ਲ ਮੀਡੀਆ, ਬਹੁ ਗਿਣਤੀ ਲੋਕਾਂ ਤੱਕ ਕੀਤੇ ਜਾਣ ਵਾਲੇ ਐਸ.ਐਮ.ਐਸ., ਵਾਇਸ ਮੈਸਜ਼, ਆਦਿ ਸ਼ਾਮਿਲ ਹਨ, ਵਿਚ ਇਸ਼ਤਹਾਰ ਦੇਣ ਲਈ ਐਮ.ਸੀ.ਐਮ.ਸੀ (ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ) ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ ਅਤੇ ਇਸ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਲਾਕ ਏ, ਕਮਰਾ ਨੰ: ਏ-23  ਵਿਚ ਪਹੁੰਚ ਕੀਤੀ ਜਾਵੇ। ਕਮੇਟੀ ਇਸ ਦੀ ਜਿੱਥੇ ਸਕਰਪਿਟ ਵੇਖੇਗੀ, ਉਥੇ ਇਸ਼ਤਾਹਰ ਬਨਾਉਣ ਤੇ ਲਗਾਉਣ ਉਤੇ ਆਏ ਖਰਚੇ ਦੀ ਜਾਣਕਾਰੀ ਲੈ ਕੇ ਇਸ਼ਤਿਹਾਰ ਲਗਾਉਣ ਸਬੰਧੀ ਆਗਿਆ ਦੇਵੇਗੀ। ਇਸ ਲਈ ਲਿਖਤੀ ਸਕਰਿਪਟ ਦੇ ਨਾਲ-ਨਾਲ ਤਿਆਰ ਇਸ਼ਤਿਹਾਰ ਦੀਆਂ 2 ਕਾਪੀਆਂ, ਜੇਕਰ ਆਡੀਓ-ਵੀਡੀਓ ਵੀ ਸ਼ਾਮਿਲ ਹੈ, ਉਹ ਵੀ ਪੂਰੀ ਤਰਾਂ ਤਿਆਰ ਕਰਕੇ ਦਿੱਤੀ ਜਾਵੇ। ਲਿਖਤੀ ਸਕਰਪਿਟ ਉਮੀਦਵਾਰ ਵੱਲੋਂ ਅਟੈਸਟਿਡ ਕੀਤੀ ਹੋਣੀ ਜ਼ਰੂਰੀ ਹੈ। ਉਕਤ ਪ੍ਰਵਾਨਗੀ ਲਈ 2 ਦਿਨ ਤੱਕ ਦਾ ਸਮਾਂ ਲੱਗ ਸਕਦਾ ਹੈ।

Advertisements

ਉਨ੍ਹਾਂ ਦੱਸਿਆ ਕਿ ਇਸ਼ਤਿਹਾਰ ਨਾਲ ਸਬੰਧਿਤ ਜੇਕਰ ਕਿਸੇ ਅਦਾਰੇ ਨੂੰ ਅਦਾਇਗੀ ਕਰਨੀ ਹੈ ਤਾਂ ਉਹ ਸਿਰਫ ਚੈੱਕ ਰਾਹੀਂ ਹੀ ਕੀਤੀ ਜਾ ਸਕੇਗੀ। ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਅਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171ਐਚ ਇੰਡੀਅਨ ਪੀਨਲ ਕੋਡ ਤਹਿਤ ਕੇਸ ਵੀ ਦਰਜ ਕਰਵਾਇਆ ਜਾ ਸਕਦਾ ਹੈ। ਚੋਣਾਂ ਵਾਲੇ ਦਿਨ ਅਤੇ ਚੋਣਾਂ ਤੋਂ ਇਕ ਦਿਨ ਪਹਿਲਾਂ ਪਿ੍ਰੰਟ ਮੀਡੀਆ ਵਿਚ ਵੀ ਲੱਗਣ ਵਾਲੇ ਇਸ਼ਤਹਾਰ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜਰੂਰੀ ਹਨ। -ਜੇਕਰ ਕੋਈ ਉਮੀਦਵਾਰ ਮੁੱਲ ਦੀ ਖਬਰ ਭਾਵ ਪੇਡ ਨਿਊਜ਼ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਇਸ ਖਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ, ਉਥੇ ਚੋਣ ਕਮਿਸ਼ਨ ਦੀ ਵੈਬ-ਸਾਈਟ ਉਤੇ ਉਕਤ ਉਮੀਦਵਾਰ ਦਾ ਨਾਮ ਮੁੱਲ ਦੀਆਂ ਖਬਰਾਂ ਲਗਾਉਣ ਵਾਲੇ ਉਮੀਦਾਵਰਾਂ ਵਿਚ ਸ਼ਾਮਿਲ ਕਰਕੇ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪ੍ਰੈਸ ਕੌਂਸਲ ਆਫ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰ ਅਥਾਰਟੀ ਨੂੰ ਵੀ ਪੱਤਰ ਲਿਖਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਾਰਟੀ ਪੱਧਰ ਦੇ ਇਸ਼ਤਿਹਾਰਾਂ ਦੀ ਪ੍ਰਵਾਨਗੀ ਰਾਜ ਚੋਣ ਕਮਿਸ਼ਨ ਵੱਲੋਂ ਦਿੱਤੀ ਜਾਵੇਗੀ। ਜਿਲ੍ਹਾ ਪੱਧਰੀ ਕਮੇਟੀ ਕੇਵਲ ਉਮੀਦਵਾਰਾਂ ਨੂੰ ਹੀ ਉਕਤ ਸਹੂਲਤ ਦੇਵੇਗੀ। ਉਮੀਦਵਾਰ ਜਾਂ ਪਾਰਟੀ ਤੋਂ ਇਲਾਵਾ ਕੋਈ ਹੋਰ ਵਿਅਕਤੀ ਕਿਸੇ ਪਾਰਟੀ ਜਾਂ ਉਮੀਦਵਾਰ ਦੇ ਹੱਕ ਵਿਚ ਇਸ਼ਤਿਹਾਰ ਜਾਰੀ ਨਹੀਂ ਕਰ ਸਕਦਾ।ਪੇਡ ਨਿਊਜ਼ ਦੇ ਕੇਸ ਵਿਚ ਐਮ.ਸੀ.ਐਮ.ਸੀ ਵੱਲੋਂ ਰੀਟਰਨਿੰਗ ਅਧਿਕਾਰੀ ਰਾਹੀਂ ਸਬੰਧਤ ਉਮੀਦਵਾਰ ਨੂੰ ਨੋਟਿਸ ਭੇਜਿਆ ਜਾਵੇਗਾ। ਜੇਕਰ ਉਮੀਦਵਾਰ ਨੇ ਉਸਦਾ ਜਵਾਬ 48 ਘੰਟਿਆਂ ਅੰਦਰ ਨਾ ਦਿੱਤਾ ਤਾਂ ਉਸ ਖਬਰ ਨੂੰ ਪੇਡ ਨਿਊਜ਼ ਮੰਨ ਲਿਆ ਜਾਵੇਗਾ। ਉਮੀਦਵਾਰ ਐਮ.ਸੀ.ਐਮ.ਸੀ ਦੇ ਫੈਸਲੇ ਨੂੰ ਰਾਜ ਪੱਧਰੀ ਐਮ.ਸੀ.ਐਮ.ਸੀ ਕਮੇਟੀ ਵਿਚ ਚੁਣੌਤੀ ਦੇ ਸਕਦਾ ਹੈ, ਜਿੰਨਾ ਕੋਲ ਫੈਸਲੇ ਲਈ 96 ਘੰਟਿਆਂ ਦਾ ਸਮਾਂ ਹੋਵੇਗਾ। ਉਮੀਦਵਾਰ ਸਟੇਟ ਐਮ.ਸੀ.ਐਮ.ਸੀ ਦੇ ਫੈਸਲੇ ਵਿਰੁੱਧ ਚੋਣ ਕਮਿਸ਼ਨ ਆਫ ਇੰਡੀਆ ਕੋਲ 48 ਘੰਟਿਆਂ ਵਿਚ ਅਪੀਲ ਕਰਨ ਦਾ ਹੱਕਦਾਰ ਹੈ। ਪੇਡ ਨਿਊਜ਼ ਦੇ ਕੇਸ ਉਮੀਦਵਾਰ ਦੇ ਖਾਤੇ ਵਿਚ ਉਸਦੇ ਨਾਮਜ਼ਦਗੀ ਭਰਨ ਵਾਲੇ ਦਿਨ ਤੋਂ ਪਾਏ ਜਾਣਗੇ।

LEAVE A REPLY

Please enter your comment!
Please enter your name here