ਜ਼ਿਲ੍ਹੇ ਵਿੱਚ ਕੋਵਿਡ-19 ਦੇ 462 ਪਾਜੇਟਿਵ ਮਰੀਜ ਅਤੇ 2 ਮੌਤਾਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2456 ਨਵੇਂ ਸੈਪਲ ਲੈਣ  ਨਾਲ ਅਤੇ 2779 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 462 ਪਾਜੇਟਿਵ ਮਰੀਜ ਆਏ ਹਨ ਅਤੇ 02 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 30737 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2276 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 33013 ਹੋ ਗਏ ਹਨ ।

Advertisements

 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1022269 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 988175 ਸੈਪਲ ਨੈਗਟਿਵ ਹਨ। ਜਦ ਕਿ 5164 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1005 ਹੈ  ਐਕਟਿਵ ਕੇਸਾ ਦੀ ਗਿਣਤੀ  1776 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30232 ਹੈ । 

LEAVE A REPLY

Please enter your comment!
Please enter your name here