ਕੰਵਰਵੀਰ ਸਿੰਘ ਟੌਹੜਾ ਭਾਜਪਾ ਵਿੱਚ ਸ਼ਾਮਲ ਹੋਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਜਲੰਧਰ (ਦ ਸਟੈਲਰ ਨਿਊਜ਼) ਰਿਪੋਰਟ: ਅਭਿਸ਼ੇਕ ਕੁਮਾਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਤੇ ਆਲ ਇੰਡੀਆ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦੋਹਤੇ ਕੰਵਰਵੀਰ ਸਿੰਘ ਟੌਹੜਾ ਭਾਜਪਾ ਵਿੱਚ ਸ਼ਾਮਲ ਹੋਣ ਉਪਰੰਤ ਆਪਣੇ ਪਰਿਵਾਰ ਅਤੇ ਸਮਰਥਕਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਕੇ ਆਪਣੇ ਸਿਆਸੀ ਕਰੀਅਰ ਦੀ ਨਵੀਂ ਪਾਰੀ ਸ਼ੁਰੂ ਕਰਨ ਤੋਂ ਪਹਿਲਾਂ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਆਏ।  ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪ੍ਰਭਾਵਿਤ ਹੋ ਕੇ ਹੀ ਭਾਜਪਾ ਵਿਚ ਸ਼ਾਮਲ ਹੋਏ ਹਨ। ਉਹ ਹਿੰਦੂ-ਸਿੱਖ ਏਕਤਾ ਦੇ ਸਮਰਥਕ ਹਨ। ਉਨ੍ਹਾਂ ਕਿਹਾ ਕਿ ਆਰਐਸਐਸ ਦੀਆਂ ਨੀਤੀਆਂ ਗਲਤ ਨਹੀਂ ਹਨ।

Advertisements

ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਤੀਸ਼ੀਲ ਸ਼ਖਸੀਅਤ ਤੋਂ ਪ੍ਰਭਾਵਿਤ ਹੋ ਕੇ ਹੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਇਆ ਹਾਂ।  ਪ੍ਰਧਾਨ ਮੰਤਰੀ ਦੀਆਂ ਨੀਤੀਆਂ ਅਤੇ ਵਿਜ਼ਨ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਇਸ ਨੂੰ ਮੁੱਖ ਰੱਖਦਿਆਂ ਮੈਂ ਭਾਜਪਾ ਵਿਚ ਸ਼ਾਮਲ ਹੋਇਆ ਹਾਂ। ਜੋ ਕੁਝ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਲਈ ਕੀਤਾ, ਉਹ ਅੱਜ ਤੱਕ ਕੋਈ ਨਹੀਂ ਕਰ ਸਕਿਆ। ਕੇਂਦਰ ਵਿੱਚ ਕਈ ਸਿੱਖ ਉੱਚ ਅਹੁਦਿਆਂ ’ਤੇ ਰਹੇ ਪਰ ਉਨ੍ਹਾਂ ਨੇ ਕਦੇ ਵੀ ਪੰਜਾਬ ਅਤੇ ਸਿੱਖਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਦਮ ਨਹੀਂ ਚੁੱਕੇ।  ਪੰਜਾਬ ਅਤੇ ਦੇਸ਼ ਦੀ ਤਰੱਕੀ ਲਈ ਪ੍ਰਧਾਨ ਮੰਤਰੀ ਦਾ ਏਜੰਡਾ ਸਾਰਿਆਂ ਨੂੰ ਪ੍ਰਭਾਵਿਤ ਕਰਦਾ ਹੈ। ਕੁਝ ਸਿਆਸੀ ਤਾਕਤਾਂ ਹਮੇਸ਼ਾ ਹੀ ਆਰ.ਐਸ.ਐਸ. ਵਿਰੁੱਧ ਗਲਤ ਪ੍ਰਚਾਰ ਕਰਦੀਆਂ ਰਹੀਆਂ ਹਨ।  ਇਹ ਕੂੜ ਪ੍ਰਚਾਰ ਵੋਟਾਂ ਦੀ ਰਾਜਨੀਤੀ ਤਹਿਤ ਹਿੰਦੂਆਂ ਨੂੰ ਸਿੱਖਾਂ ਤੋਂ ਵੱਖ ਕਰਕੇ ਕੀਤਾ ਜਾ ਰਿਹਾ ਹੈ ਜਦਕਿ ਇੱਕੋ ਪਰਿਵਾਰ ਵਿੱਚ ਇੱਕ ਭਰਾ ਹਿੰਦੂ ਹੈ ਅਤੇ ਦੂਜਾ ਸਿੱਖ ਹੈ।  ਆਰਐਸਐਸ ਹਿੰਦੂ-ਸਿੱਖ ਏਕਤਾ ਦੀ ਗੱਲ ਕਰਦਾ ਹੈ ਪਰ ਵੋਟਾਂ ਅਤੇ ਸਵਾਰਥ ਦੀ ਰਾਜਨੀਤੀ ਕਰਨ ਵਾਲੇ ਲੋਕਾਂ ਨੂੰ ਹਿੰਦੂ-ਸਿੱਖ ਏਕਤਾ ਪਸੰਦ ਨਹੀਂ ਹੈ।  ਇਸ ਕਾਰਨ ਕੁਝ ਜਥੇਬੰਦੀਆਂ ਆਰ.ਐਸ.ਐਸ ਦੇ ਖਿਲਾਫ ਗਲਤ ਪ੍ਰਚਾਰ ਕਰਦੀਆਂ ਹਨ।  ਮੈਂ ਨਿੱਜੀ ਤੌਰ ‘ਤੇ ਹਿੰਦੂ-ਸਿੱਖ ਏਕਤਾ ਦਾ ਸਮਰਥਕ ਹਾਂ।  ਮੇਰੀ ਸੋਚ ਅਨੁਸਾਰ ਆਰਐਸਐਸ ਦੀਆਂ ਨੀਤੀਆਂ ਕਿਤੇ ਵੀ ਗਲਤ ਨਹੀਂ ਹਨ।  ਸਗੋਂ ਉਹ ਦੇਸ਼ ਅਤੇ ਹਿੰਦੂ-ਸਿੱਖ ਏਕਤਾ ਦੇ ਹੱਕ ਵਿੱਚ ਹਨ।

LEAVE A REPLY

Please enter your comment!
Please enter your name here