ਜ਼ਿਲ੍ਹੇ ਵਿੱਚ ਕੋਵਿਡ-19 ਦੇ 312 ਪਾਜੇਟਿਵ ਮਰੀਜ ਅਤੇ 2 ਮੌਤਾਂ: ਸਿਵਲ ਸਰਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2645 ਨਵੇਂ ਸੈਪਲ ਲੈਣ ਨਾਲ ਅਤੇ 2600 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 312 ਪਾਜੇਟਿਵ ਮਰੀਜ ਆਏ ਹਨ ਅਤੇ 2 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 31033 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2292 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 33325 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1024914 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 990449 ਸੈਪਲ ਨੈਗਟਿਵ ਹਨ । ਜਦ ਕਿ 5207 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1007 ਹੈ । ਐਕਟਿਵ ਕੇਸਾ ਦੀ ਗਿਣਤੀ 1973 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30345 ਹੈ ।

LEAVE A REPLY

Please enter your comment!
Please enter your name here