ਜ਼ਿਲ੍ਹੇ ਵਿੱਚ ਕੋਵਿਡ-19 ਦੇ 226 ਪਾਜੇਟਿਵ ਮਰੀਜ, 1 ਮੌਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1737 ਨਵੇਂ ਸੈਪਲ ਲੈਣ  ਨਾਲ ਅਤੇ 1610 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 226 ਪਾਜੇਟਿਵ ਮਰੀਜ ਆਏ ਹਨ ਅਤੇ 01 ਮੌਤ ਵੀ ਹੋਈ ਹੈ ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 31203 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2348 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 33551 ਹੋ ਗਏ ਹਨ।ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1026651 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 991663 ਸੈਪਲ  ਨੈਗਟਿਵ ਹਨ ਜਦ ਕਿ 5448 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1008 ਹੈ ਐਕਟਿਵ ਕੇਸਾ ਦੀ ਗਿਣਤੀ  2061 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30482 ਹੈ । 

Advertisements

LEAVE A REPLY

Please enter your comment!
Please enter your name here