ਜ਼ਿਲ੍ਹੇ ਵਿੱਚ ਕੋਵਿਡ-19 ਦੇ 542 ਪਾਜੇਟਿਵ ਮਰੀਜ ਅਤੇ 2 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 3170 ਨਵੇਂ ਸੈਪਲ ਲੈਣ ਨਾਲ ਅਤੇ 2912 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 542 ਪਾਜੇਟਿਵ ਮਰੀਜ ਆਏ ਹਨ ਅਤੇ 2 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 31722 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2371 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 34093 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1029821 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 994063 ਸੈਪਲ ਨੈਗਟਿਵ ਹਨ । ਜਦ ਕਿ 5843 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1010 ਹੈ । ਐਕਟਿਵ ਕੇਸਾ ਦੀ ਗਿਣਤੀ 2421 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30662 ਹੈ ।

LEAVE A REPLY

Please enter your comment!
Please enter your name here