ਪੰਜਾਬੀ ਭਾਸ਼ਾ ’ਚ ਕੰਮ-ਕਾਜ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵਲੋਂ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਅਰਧ ਸਰਕਾਰੀ ਅਦਾਰਿਆਂ, ਬੋਰਡ, ਨਿਗਮ, ਵਿਦਿਅਕ ਸੰਸਥਾਵਾਂ ਆਦਿ ਦੇ ਨਾਂ ਅਤੇ ਸੜਕਾਂ, ਮੀਲ ਪੱਥਰ, ਸਾਈਨ ਬੋਰਡ ਦੇ ਨਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਤੋਂ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਪੰਜਾਬ ਪ੍ਰਚਾਲਣ ਤਹਿਤ ਪੜਾਅਵਾਰ ਜਿਲ੍ਹੇ ਦੇ ਸਾਰੇ ਵਿਭਾਗਾਂ ਦੇ ਦਫ਼ਤਰਾਂ ਦੇ ਰਜਿਸਟਰ, ਨੋਟਿੰਗਜ਼ ਅਤੇ ਪੱਤਰ-ਵਿਹਾਰ ਸਬੰਧੀ ਕਾਗਜਾਤ ਦੇਖ ਕੇ, ਪੰਜਾਬੀ ਵਿਚ ਕੰਮ-ਕਾਜ ਸਬੰਧੀ ਵਿਸਥਾਰਤ ਰਿਪੋਰਟਾਂ ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਭੇਜੀਆਂ ਜਾ ਰਹੀਆਂ ਹਨ।

Advertisements

ਉਨ੍ਹਾਂ ਕਿਹਾ ਕਿ ਪੰਜਾਬੀ ਮਾਂ ਬੋਲੀ ਦੀ ਤਰੱਕੀ ਅਤੇ ਪ੍ਰਚਾਰ ਪ੍ਰਸਾਰ ਲਈ ਸਾਨੂੰ ਬੇਹੱਦ ਸੰਜੀਦਾ ਹੋਣ ਦੀ ਲੋੜ ਹੈ ਅਤੇ ਪੰਜਾਬੀ ਭਾਸ਼ਾ ਦੇ ਮਾਣ-ਸਤਿਕਾਰ ਦੀ ਜ਼ਿੰਮੇਵਾਰੀ ਸਾਡੀ ਸਭ ਦੀ ਸਾਂਝੀ ਹੈ।

LEAVE A REPLY

Please enter your comment!
Please enter your name here