ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ 2 ਡਿਪਟੀ ਕਮਿਸ਼ਨਰਾਂ ਅਤੇ 8 ਐਸ.ਐਸ.ਪੀਜ਼. ਦੇ ਤਬਾਦਲੇ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਵਿੱਚ ਦੋ ਡਿਪਟੀ ਕਮਿਸ਼ਨਰਾਂ-ਕਮ-ਜਿ਼ਲ੍ਹਾ ਚੋਣ ਅਫਸਰਾਂ (ਡੀਈਓਜ਼) ਅਤੇ ਅੱਠ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਗਿਰੀਸ਼ ਦਿਆਲਨ ਨੂੰ ਡੀ.ਸੀ.-ਕਮ-ਡੀ.ਈ.ਓ ਫਿਰੋਜ਼ਪੁਰ ਨਿਯੁਕਤ ਕੀਤਾ ਹੈ, ਜਦਕਿ ਵਿਨੀਤ ਕੁਮਾਰ ਬਠਿੰਡਾ ਦੇ ਨਵੇਂ ਡੀ.ਸੀ.-ਕਮ-ਡੀ.ਈ.ਓ. ਹੋਣਗੇ।
ਇਸੇ ਤਰ੍ਹਾਂ ਚੋਣ ਕਮਿਸ਼ਨ ਨੇ ਹਰਜੀਤ ਸਿੰਘ ਨੂੰ ਐਸਐਸਪੀ ਐਸ.ਏ.ਐਸ ਨਗਰ, ਧਰੁਮਨ. ਐਚ ਨਿੰਬਲੇ ਨੂੰ ਐਸ.ਐਸ.ਪੀ ਹੁਇਸ਼ਆਰਪੁਰ, ਪਾਟਿਲ ਕੇਤਨ ਬਾਲੀਰਾਮ ਨੂੰ ਐਸਐਸਪੀ ਲੁਧਿਆਣਾ ਦਿਹਾਤੀ, ਦੀਪਕ ਹਿਲੋਰੀ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ, ਗੁਲਨੀਤ ਸਿੰਘ ਖੁਰਾਣਾ ਨੂੰ ਐਸਐਸਪੀ ਤਰਨਤਾਰਨ, ਅਮਨੀਤ ਕੌਂਡਲ ਨੂੰ ਐਸਐਸਪੀ ਬਠਿੰਡਾ, ਸੰਦੀਪ ਕੁਮਾਰ ਮਲਿਕ ਨੂੰ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਤੇ ਸਰਤਾਜ ਸਿੰਘ ਚਾਹਲ ਨੂੰ ਐਸਐਸਪੀ ਫਤਿਹਗੜ੍ਹ ਸਾਹਿਬ ਨਿਯੁਕਤ ਕੀਤਾ ਗਿਆ ਹੈ।

Advertisements

LEAVE A REPLY

Please enter your comment!
Please enter your name here