ਨਵੀਂ ਵੋਟ ਬਣਵਾਉਣ ਲਈ ਆਖਿਰੀ ਮਿਤੀ 21 ਜਨਵਰੀ

ਜਲੰਧਰ (ਦ ਸਟੈਲਰ ਨਿਊਜ਼)। ਵੋਟਾਂ ਵਿੱਚ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਵੋਟ ਬਣਵਾਉਣ ਤੋਂ ਵਾਂਝੇ ਰਹਿ ਗਏ ਨਾਗਰਿਕਾਂ ਨੂੰ 21 ਜਨਵਰੀ ਤੋਂ ਪਹਿਲਾਂ-ਪਹਿਲਾਂ ਆਪਣੀ ਵੋਟ ਬਣਵਾਉਣ ਦੀ ਅਪੀਲ ਕੀਤੀ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਵੀਂ ਵੋਟ ਬਣਾਉਣ ਲਈ ਫਾਰਮ ਨੰ.6 ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਿਰੀ ਮਿਤੀ ਤੋਂ 10 ਦਿਨ ਪਹਿਲਾਂ ਭਾਵ 21 ਜਨਵਰੀ 2022 ਤੱਕ ਪ੍ਰਾਪਤ ਕੀਤੇ ਜਾ ਸਕਦੇ ਹਨ। ਜਦਕਿ ਚੋਣਾਂ ਦਾ ਐਲਾਨ ਹੋਣ ਦੀ ਮਿਤੀ ਤੋਂ ਬਾਅਦ ਕੋਈ ਵੀ ਫਾਰਮ ਨੰ.7 (ਵੋਟ ਕਟਵਾਉਣ ਲਈ) ਫਾਰਮ ਨੰ.8 (ਵੋਟਰ ਕਾਰਡ ਦੇ ਵੇਰਵੇ ਸੋਧ ਕਰਵਾਉਣ ਲਈ) ਅਤੇ ਫਾਰਮ 8ਓ (ਇਕੋ ਚੋਣ ਹਲਕੇ ਵਿੱਚ ਵੋਟ ਦੀ ਤਬਦੀਲੀ ਲਈ) ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵੱਲੋਂ ਕਿਸੇ ਵੀ ਸੂਰਤ ਵਿੱਚ ਪ੍ਰਾਪਤ ਨਹੀਂ ਕੀਤੇ ਜਾ ਸਕਦੇ। ਨਵੀਂ ਵੋਟ ਬਣਵਾਉਣ ਤੋਂ ਵਾਂਝੇ ਰਹਿ ਗਏ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਵੋਟ ਬਣਵਾਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਨਾਗਰਿਕਾਂ ਨੇ ਕਿਸੇ ਕਾਰਨ ਆਪਣੀ ਵੋਟ ਨਹੀਂ ਬਣਵਾਈ, ਉਹ ਆਪਣੀ ਵੋਟ ਬਣਵਾਉਣ ਲਈ ਫਾਰਮ ਨੰ.6 ਜਾਂ ਫਾਰਮ ਨੰ.6ਓ (ਕੇਵਲ ਐਨ.ਆਰ.ਆਈ.ਬਿਨੈਕਾਰਾਂ ਲਈ) ਆਨਲਾਈਨ ਜਾਂ ਆਫਲਾਈਨ 21 ਜਨਵਰੀ ਤੱਕ ਭਰ ਸਕਦੇ ਹਨ। ਉਨ੍ਹਾਂ ਨਵੀਂ ਵੋਟ ਬਣਵਾਉਣ ਤੋਂ ਵਾਂਝੇ ਰਹਿ ਗਏ ਯੋਗ ਨਾਗਰਿਕਾਂ ਨੂੰ ਇਸ ਮੌਕੇ ਦਾ ਲਾਭ ਲੈਂਦਿਆਂ ਲੋਕਤੰਤਰ ਦੀ ਮਜ਼ਬੂਤੀ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ 20 ਫਰਵਰੀ 2022 ਨੂੰ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਜਲੰਧਰ ਉੱਤਰੀ, ਜਲੰਧਰ ਕੇਂਦਰੀ, ਜਲੰਧਰ ਕੈਂਟ, ਜਲੰਧਰ ਪੱਛਮੀ, ਨਕੋਦਰ, ਸ਼ਾਹਕੋਟ, ਫਿਲੌਰ, ਕਰਤਾਰਪੁਰ ਅਤੇ ਆਦਮਪੁਰ ਦੇ 1975 ਬੂਥਾਂ ‘ਤੇ ਵੋਟਾਂ ਪੈਣਗੀਆਂ ਅਤੇ 5 ਜਨਵਰੀ 2022 ਨੂੰ ਵੋਟਰ ਸੂਚੀ ਦੀ ਹੋਈ ਅੰਤਿਮ ਪ੍ਰਕਾਸ਼ਨਾ ਮੁਤਾਬਕ ਜ਼ਿਲ੍ਹੇ ਵਿੱਚ 1650867 ਵੋਟਰ ਹਨ, ਜਿਨ੍ਹਾਂ ਵਿੱਚ 858305 ਪੁਰਸ਼, 792532 ਮਹਿਲਾ ਅਤੇ 30 ਥਰਡ ਜੈਂਡਰ ਵੋਟਰ ਸ਼ਾਮਲ ਹਨ।

LEAVE A REPLY

Please enter your comment!
Please enter your name here