ਨਾਭਾ ਵਿੱਚ ਆਪ ਵੱਲੋਂ ਸੀਐਮ ਚਿਹਰਾ ਐਲਾਨੇ ਜਾਣ ਤੋਂ ਬਾਅਦ ਵਰਕਰਾਂ ਵਿੱਚ ਭਾਰੀ ਖੁਸ਼ੀ ਦਾ ਮਾਹੌਲ

ਨਾਭਾ (ਦ ਸਟੈਲਰ ਨਿਊਜ਼), ਰਿਪੋਰਟ: ਜਤਿੰਦਰ ਕੁਮਾਰ। ਨਾਭਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਸੀਐਮ ਚਿਹਰਾ ਐਲਾਨੇ ਜਾਣ ਤੋਂ ਬਾਅਦ ਵਰਕਰਾਂ ਵਿੱਚ ਭਾਰੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਵਰਕਰਾਂ ਨੇ ਲੰਡੂ ਵੰਡ ਕੇ ਆਪਣੀ ਖੁਸ਼ੀ ਮਨਾਈ। ਗੱਲਬਾਤ ਕਰਦਿਆਂ ਵਰਕਰਾਂ ਨੇ ਕਿਹਾ ਕਿ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਆਵੇਗੀ ਅਤੇ ਜਲਦ ਹੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਪੰਜਾਬ ਦੇ ਸੀਐਮ ਹੋਣਗੇ।

Advertisements

ਇਸਤੋਂ ਇਲਾਵਾ ਉਹਨਾਂ ਕਿਹਾ ਕਿ ਪੰਜਾਬ ਵਿੱਚ ਜਲਦ ਹੀ ਅਧੂਰੇ ਕੰਮਾਂ ਨੂੰ ਪੂਰਾ ਕਰਵਾਇਆ ਜਾਵੇਗਾ। ਇਸਤੋਂ ਇਲਾਵਾ ਉਹਨਾਂ ਕਿਹਾ ਕਿ ਉਹ ਹਰ ਸਮੇਂ ਅਤੇ ਹਰ ਮੁਸ਼ਕਲ ਵਿੱਚ ਆਮ ਆਦਮੀ ਪਾਰਟੀ ਦੇ ਨਾਲ ਰਹਿਣਗੇ।

LEAVE A REPLY

Please enter your comment!
Please enter your name here