ਪੰਜਾਬ ਤੋਂ ਬਾਅਦ ਕੇਜਰੀਵਾਲ ਨੇ ਗੋਆ ਵਿੱਚ ਵੀ ਸੀਐਮ ਉਮੀਦਵਾਰ ਦਾ ਕੀਤਾ ਐਲਾਨ

ਦਿੱਲੀ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਦਿੱਲੀ ਦੇ ਮੁੱਖ-ਮੰਤਰੀ ਅਰਵਿੰਦ ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਗੋਆ ਵਿਧਾਨ ਸਭਾ ਚੋਣਾਂ ਅਮਿਤ ਪਾਲੇਕਰ ਦੇ ਚਿਹਰੇ ‘ਤੇ ਲੜੇਗੀ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਗੋਆ ਤੋਂ ਇਲਾਵਾ ਪੰਜਾਬ ਅਤੇ ਉੱਤਰਾਖੰਡ ਵਿੱਚ ਵੀ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। ਕੇਜਰੀਵਾਲ ਨੇ ਕਿਹਾ ਕਿ ਗੋਆ ਦੇ ਲੋਕ ਮੌਜੂਦਾ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਗੋਆ ਦੇ ਲੋਕ ਦਿੱਲੀ ਸਰਕਾਰ ਦੇ ਕੰਮ ਨੂੰ ਦੇਖ ਰਹੇ ਹਨ।

Advertisements

ਕੇਜਰੀਵਾਲ ਨੇ ਕਿਹਾ ਕਿ ਕਈ ਅਜਿਹੇ ਉਮੀਦਵਾਰ ਹਨ, ਜਿਨ੍ਹਾਂ ਨੇ ਕਦੇ ਚੋਣ ਨਹੀਂ ਲੜੀ। ਗੋਆ ਦੇ ਮੁੱਖ ਮੰਤਰੀ ਦਾ ਚਿਹਰਾ ਵੀ ਨਵਾਂ ਹੈ। ਉਨ੍ਹਾਂ ਦੇ ਦਿਲ ਵਿਚ ਗੋਆ ਵੱਸਦਾ ਹੈ। ਗੋਆ ਲਈ ਜਾਨ ਦੇਣ ਲਈ ਤਿਆਰ ਹਨ। ਅਜਿਹਾ ਵਿਅਕਤੀ ਜੋ ਗੋਆ ਦੇ ਸਾਰੇ ਲੋਕਾਂ ਨੂੰ ਨਾਲ ਲੈ ਕੇ ਚੱਲੇਗਾ, ਅਮੀਰ-ਗਰੀਬ, ਸਭ ਧਰਮਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲੇਗਾ, ਪੜ੍ਹਿਆ-ਲਿਖਿਆ ਹੋਵੇਗਾ। ਅਮਿਤ ਪਾਲੇਕਰ ਗੋਆ ‘ਚ ਮੁੱਖ ਮੰਤਰੀ ਉਮੀਦਵਾਰ ਹੋਣਗੇ। ਦੱਸ ਦਈਏ ਕਿ ਇਕ ਦਿਨ ਪਹਿਲਾਂ ਹੀ ਕੇਜਰੀਵਾਲ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਰਵਾਰ ਵਜੋਂ ਭਗਵੰਤ ਮਾਨ ਦੇ ਨਾਮ ਦਾ ਐਲਾਨ ਕੀਤਾ ਸੀ ।

LEAVE A REPLY

Please enter your comment!
Please enter your name here