ਜ਼ਿਲ੍ਹੇ ਵਿੱਚ ਕੋਵਿਡ-19 ਦੇ 545 ਪਾਜੇਟਿਵ ਮਰੀਜ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2964 ਨਵੇਂ ਸੈਪਲ ਲੈਣ  ਨਾਲ ਅਤੇ 3116 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 545 ਪਾਜੇਟਿਵ ਮਰੀਜ ਆਏ ਹਨ । ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 33365 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2424 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 35789 ਹੋ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1038764 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1001268 ਸੈਪਲ  ਨੈਗਟਿਵ ਹਨ ।ਜਦ ਕਿ 5938 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1013 ਹੈ। ਐਕਟਿਵ ਕੇਸਾ ਦੀ ਗਿਣਤੀ  2857 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 31919 ਹੈ । 

Advertisements

LEAVE A REPLY

Please enter your comment!
Please enter your name here