ਕੋਵਿਡ-19 ਸਬੰਧੀ ਸੈਂਪਲਿੰਗ ਅਤੇ ਟੈਸਟਿੰਗ ਵਿਚ ਤੇਜੀ ਲਿਆਉਣ ਦੇ ਮਕਸਦ ਨਾਲ ਕੀਤੀ ਮੀਟਿੰਗ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਕੋਵਿਡ19 ਦੇ ਫੈਲਾਅ ਨੂੰ ਰੋਕਣ ਲਈ ਸੈਂਪਲਿੰਗ ਅਤੇ ਵੈਕਸੀਨੇਸ਼ਨ ਦੀ ਸਮੀਖਿੱਆ ਕਰਨ ਲਈ ਇੱਕ ਜਰੂਰੀ ਮੀਟਿੰਗ ਸ੍ਰੀ ਓਮ ਪ੍ਰਕਾਸ਼, ਪੀ.ਸੀ.ਐੱਸ. ਉਪ ਮੰਡਲ ਮੈਜਿਸਟਰੇਟ, ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਹਿਸੀਲਦਾਰ ਭੁਪਿੰਦਰ ਸਿੰਘ ਵੱਲੋਂ ਕੀਤੀ ਗਈ। ਜਿਸ ਵਿੱਚ ਐਸ.ਐਮ.ਓ. ਫਿਰੋਜਪੁਰ, ਮਮਦੋਟ ਅਤੇ ਫਿਰੋਜਸ਼ਾਹ, ਬੀ.ਡੀ.ਪੀ.ਓ. ਮਮਦੋਟ,  ਫਿਰੋਜਪੁਰ ਅਤੇ ਘੱਲ ਖੁਰਦ, ਸੀ.ਡੀ.ਪੀ.ਓ. ਫਿਰੋਜਪੁਰ ਅਤੇ ਵੱਖ-ਵੱਖ ਐਨ.ਜੀ.ਓ. ਦੇ ਨੁਮਾਇੰਦੇ  ਹਾਜਰ ਆਏ। ਬੀ.ਡੀ.ਪੀ.ਓਜ਼. ਨੂੰ ਹਦਾਇਤ ਕੀਤੀ ਗਈ ਕਿ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਵੈਕਸੀਨੇਸ਼ਨ ਨੂੰ ਵਧਾਇਆ ਜਾਵੇ ਅਤੇ ਇਹ ਫੈਸਲਾ ਵੀ ਲਿਆ ਗਿਆ ਕਿ ਜਿਹੜਾ ਪਿੰਡ 100 ਫੀਸਦੀ ਵੈਕਸੀਨੇਟਿਡ ਹੋਵੇਗਾ ਉਸ ਪਿੰਡ ਦੇ ਸਰਪੰਚ ਨੂੰ 26 ਜਨਵਰੀ (ਗਣਤੰਤਰ ਦਿਵਸ) ਤੇ ਸਨਮਾਨਿਤ ਕੀਤਾ ਜਾਵੇਗਾ।

Advertisements

ਵੈਕਸੀਨੇਸ਼ਨ ਕਰਨ ਵਾਲੀਆਂ ਮੈਡੀਕਲ ਟੀਮਾਂ ਨੂੰ ਵੀ ਹਦਾਇਤ ਕੀਤੀ ਗਈ ਕਿ ਉਹ ਆਪਣੇ ਮਿੱਥੇ ਟਾਰਗਟ ਨੂੰ ਹਾਸਲ ਕਰਨਾ ਯਕੀਨੀ ਬਣਾਉਣ ਅਤੇ ਇਹ ਵੀ ਫੈਸਲਾ ਕੀਤਾ ਗਿਆ ਕਿ ਜਿਹੜੀ ਮੈਡੀਕਲ ਟੀਮ ਆਪਣੇ ਮਿੱਥੇ ਟਾਰਗਟ ਤੋਂ ਵੈਕਸੀਨੇਸ਼ਨ ਜਿਆਦਾ ਕਰੇਗੀ ਉਸਨੂੰ ਵੀ ਗਣਤੰਤਰ ਦਿਵਸ ਦੇ ਮੌਕੇ ਤੇ ਸਨਮਾਨਿਤ ਕੀਤਾ ਜਾਵੇਗਾ। ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਗਈ ਕਿ ਜਿਹੜੇ ਪਿੰਡਾਂ ਵਿੱਚ ਵੈਕਸੀਨੇਸ਼ਨ ਘੱਟ ਹੋਈ ਹੈ, ਉਨ੍ਹਾਂ ਪਿੰਡਾਂ ਵਿੱਚ ਸਬੰਧਤ ਐਸ.ਐਮ.ਓ. ਨਾਲ ਤਾਲਮੇਲ ਕਰਕੇ ਵੈਕਸੀਨੇਸ਼ਨ ਕੈਂਪ ਲਗਾਏ ਜਾਣ। ਸੀ.ਡੀ.ਪੀ.ਓ. ਨੂੰ ਵੀ ਹਦਾਇਤ ਕੀਤੀ ਗਈ ਕਿ ਉਹ ਆਂਗਣਵਾੜੀ ਵਰਕਰਾਂ ਦੀ ਮਦਦ ਨਾਲ ਵੱਧ ਤੋਂ ਵੱਧ ਕਰੋਨਾ ਦੀ ਵੈਕਸੀਨੇਸ਼ਨ ਕਰਨ ਲਈ ਪ੍ਰਚਾਰ ਕਰਨ। ਇਸ ਮੌਕੇ ਰਣਵੀਰ ਸਿੰਘ ਸਿੱਧੂ ਨਾਇਬ ਤਹਿਸੀਲਦਾਰ ਫਿਰੋਜ਼ਪੁਰ, ਜੈ ਅਮਨਦੀਪ ਗੋਇਲ, ਨਾਇਬ ਤਹਿਸੀਲਦਾਰ, ਤਲਵੰਡੀ ਭਾਈ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here