ਵਿਧਾਇਕ ਫਤਿਹਜੰਗ ਸਿੰਘ ਬਾਜਵਾ ਕਾਦੀਆਂ ਤੋਂ ਨਹੀਂ ਲੜਨਗੇ ਚੋਣ

ਚੰਡੀਗੜ੍ਹ: (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਕਾਦੀਆਂ ਤੋਂ ਚੋਣ ਨਹੀਂ ਲੜਨਗੇ। ਹਾਲ ਹੀ ਵਿੱਚ ਭਾਜਪਾ ਨੇ ਮੌਜੂਦਾ ਵਿਧਾਇਕ ਫਤਿਹ ਜੰਗ ਬਾਜਵਾ ਨੂੰ ਹਲਕਾ ਬਦਲ ਦਿੱਤਾ ਹੈ। ਹੁਣ ਫਤਿਹ ਜੰਗ ਦਾ ਮੁਕਾਬਲਾ ਆਪਣੇ ਭਰਾ ਪ੍ਰਤਾਪ ਬਾਜਵਾ ਨਾਲ ਨਹੀਂ, ਬਲਕਿ ਉਹ ਕਿਸੇ ਹੋਰ ਹਲਕੇ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜਣਗੇ। ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰੇਗੀ, ਜਿਸ ਵਿੱਚ 30 ਤੋਂ 35 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ।

Advertisements

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਕਾਦੀਆਂ ਤੋਂ ਕਾਂਗਰਸ ਦੀ ਸੀਟ ਤੋਂ ਵਿਧਾਇਕ ਬਣੇ ਫ਼ਤਹਿਜੰਗ ਬਾਜਵਾ ਨੇ ਦਿੱਲੀ ਵਿਖੇ ਬੀਜੇਪੀ ਦੇ ਸੀਨੀਅਰ ਆਗੂ ਤੇ ਪੰਜਾਬ ਚੋਣ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ ।ਇਸਤੋਂ ਇਲਾਵਾ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਚ ਗੁੱਟਬਾਜ਼ੀ ਚੱਲ ਰਹੀ ਹੈ ਤੇ ਗੁੱਟਬਾਜ਼ੀ ਤੋਂ ਦੁੱਖੀ ਹੋ ਕੇ ਉਸਨੇ ਪਾਰਟੀ ਛੱਡੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਚ ਚਾਰ ਪਾਵਰ ਸੈਂਟਰ ਬਣੇ ਹੋਏ ਨੇ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਛੱਡਣ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਗਲ ਕੀਤੀ ਸੀ। ਉਨ੍ਹਾਂ ਕਿਹਾ ਕਿ 2022 ਚ ਬੀਜੇਪੀ ਸਰਕਾਰ ਬਣਾਉਂਗੀ ਤੇ ਨਾਲ ਹੀ ਕਿਹਾ ਕਿ ਪੰਜਾਬ ਵਿੱਚ ਕਮਲ ਦਾ ਫੁੱਲ ਖਿੜੇਗਾ।

LEAVE A REPLY

Please enter your comment!
Please enter your name here