ਜ਼ਿਲ੍ਹੇ ਵਿੱਚ ਕੋਵਿਡ-19 ਦੇ 573 ਨਵੇਂ ਪਾਜੇਟਿਵ ਮਰੀਜ ਅਤੇ ਇੱਕ ਮੌਤ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼), ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2803 ਨਵੇਂ ਸੈਪਲ ਲੈਣ ਨਾਲ ਅਤੇ 2931 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 573 ਪਾਜੇਟਿਵ ਮਰੀਜ ਆਏ ਹਨ ਅਤੇ ਇੱਕ ਮੌਤ ਵੀ ਹੋਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 33919 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2443 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 36362 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1041567 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1003575 ਸੈਪਲ ਨੈਗਟਿਵ ਹਨ । ਜਦ ਕਿ 5880 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1014 ਹੈ । ਐਕਟਿਵ ਕੇਸਾ ਦੀ ਗਿਣਤੀ 3089 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 32259 ਹੈ ।

LEAVE A REPLY

Please enter your comment!
Please enter your name here