ਮਾਹਿਲਪੁਰ: ਖੜ੍ਹੇ ਕੈਂਟਰ ਵਿੱਚ ਵੱਜੀ ਪੰਜਾਬ ਰੋਡਵੇਜ਼ ਦੀ ਬੱਸ, ਬੱਸ ਚਾਲਕ ਅਤੇ ਕੰਡਕਟਰ ਦੀ ਮੌਤ

ਮਾਹਿਲਪੁਰ: ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਚੰਡੀਗੜ੍ਹ ਰੋਡ ਉਤੇ ਪਿੰਡ ਟੂਟੋਮਜਾਰਾ ਵਿੱਚ ਇੱਕ ਭਿਆਨਕ ਸੜ੍ਹਕ ਹਾਦਸਾ ਵਾਪਰ ਗਿਆ। ਜਾਣਕਾਰੀ ਦੇ ਅਨੁਸਾਰ, ਹਾਦਸੇ ਵਿਚ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡਿਪੋ ਦੇ ਬੱਸ ਚਾਲਕ ਅਤੇ ਕੰਡਕਟਰ ਦੀ ਮੌਕੇ ਤੇ ਮੌਤ ਹੋ ਗਈ। ਬੱਸ ਜੋ ਕਿ ਦਿੱਲੀ ਤੋਂ ਹੁਸ਼ਿਆਰਪੁਰ ਆ ਰਹੀ ਸੀ ਪਰ ਅਚਾਨਿਕ ਹੀ ਬੱਸ ਦੀ ਤੇਜ਼ ਰਫਤਾਰ ਹੋਣ ਦੇ ਕਾਰਣ ਬੱਸ ਪਿੰਡ ਟੂਟੋਮਜਾਰਾ ਦੇ ਬਾਹਰਵਾਰ ਖਰਾਬ ਖੜ੍ਹੇ ਕੈਂਟਰ ਜੋ ਕਿ ਲੱਕੜੀ ਦੇ ਫੱਟਿਆਂ ਨਾਲ ਭਰਿਆ ਹੋਇਆ ਸੀ, ਦੇ ਪਿੱਛੇ ਆ ਵੱਜੀ, ਜਿਸ ਕਾਰਨ ਬੱਸ ਚਾਲਕ ਅਤੇ ਉਸ ਦੇ ਕੰਡਕਟਰ ਦੀ ਮੌਕੇ ਉਤੇ ਹੀ ਮੌਤ ਹੋ ਗਈ। ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਦੋਹਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਗਿਆ।

Advertisements

ਚਾਰ ਹੋਰ ਸਵਾਰੀਆਂ ਮਾਮੂਲੀ ਜਖਮੀ ਹੋ ਗਈਆਂ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਵੇਰੇ 5.30 ਵਜੇ ਦੇ ਕਰੀਬ ਪਿੰਡ ਟੂਟੋਮਜਾਰਾ ਨਜ਼ਦੀਕ ਖੜੇ ਕੈਂਟਰ ‘ਚ ਪਨਬੱਸ ਵੱਜਣ ਨਾਲ ਬੱਸ ਦੇ ਡਰਾਈਵਰ ਤੇ ਕੰਡਕਟਰ ਦੀ ਮੌਕੇ ‘ਤੇ ਮੌਤ ਹੋ ਗਈ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here