ਜ਼ਿਲ੍ਹੇ ਵਿੱਚ ਕੋਵਿਡ-19 ਦੇ 414 ਪਾਜੇਟਿਵ ਮਰੀਜ,2 ਮੌਤਾਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2359 ਨਵੇਂ ਸੈਪਲ ਲੈਣ  ਨਾਲ ਅਤੇ 2461 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 414 ਪਾਜੇਟਿਵ ਮਰੀਜ ਆਏ ਹਨ ਅਤੇ 02 ਮੌਤਾਂ ਵੀ ਹੋਈਆਂ ਹਨ।  ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 34316 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2460 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 36776 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1043926 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1005639 ਸੈਪਲ  ਨੈਗਟਿਵ ਹਨ ।  ਜਦ ਕਿ 5778 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1016 ਹੈ । ਐਕਟਿਵ ਕੇਸਾ ਦੀ ਗਿਣਤੀ  3290 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 32470 ਹੈ । 

Advertisements

LEAVE A REPLY

Please enter your comment!
Please enter your name here