ਰਾਜਨੀਤਿਕ ਪਾਰਟੀਆ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਨਾ ਨੂੰ ਯਕੀਨੀ ਬਣਾਉਣ: ਜ਼ਿਲ੍ਹਾ ਚੋਣ ਅਫਸਰ


ਫਿਰੋਜ਼ਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗਿਰੀਸ਼ ਦਯਾਲਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਅਮਿਤ ਮਹਾਜਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਗੁਜਰਾਲ ਵਿਸ਼ੇਸ਼ ਤੋਰ ਤੇ ਮੌਜੂਦ ਸਨ। ਜ਼ਿਲ੍ਹਾ ਚੋਣ ਅਫਸਰ ਨੇ ਰਾਜਨਿਤਿਕ ਪਾਰਟੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ 25 ਜਨਵਰੀ ਤੋਂ ਨੋਮੀਨੇਸ਼ਨ ਪ੍ਰਕੀਰਿਆ ਸ਼ੁਰੂ ਹੋ ਰਹੀ ਹੈ। ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਨਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਹਰ ਇੱਕ ਉਮੀਦਵਾਰ 40 ਲੱਖ ਰੁਪਏ ਤੋਂ ਵੱਧ ਖਰਚ ਨਹੀਂ ਕਰ ਸਕਦਾ। ਇਸ ਲਈ ਇਲੈਕਸ਼ਨ ਐਕਸਪੇਂਡੀਚਰ ਮੈਨਜਮੈਂਟ ਦਾ ਪੂਰਾ ਧਿਆਨ ਰੱਖਿਆ ਜਾਵੇ।

Advertisements

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜੇਕਰ ਕਿਸੇ ਉਮੀਦਵਾਰ ਤੇ ਕਰਿਮਨਲ ਰਿਕਾਰਡ ਦਰਜ ਹੈ ਤਾਂ ਇਸ ਦੀ ਸੂਚਨਾ ਦੇਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਲੈਕਸ਼ਨ ਕਮਿਸ਼ਨ ਸਬੰਧੀ ਸਾਰੀਆਂ ਗਾਈਡਲਾਈਨਜ ਯੂਐਸਬੀ ਰਾਹੀਂ ਦਿੱਤੀਆ ਜਾ ਰਹੀਆਂ ਹਨ, ਜਿਸ ਵਿਚ ਹਰ ਤਰ੍ਹਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਉਮੀਦਵਾਰ ਵੱਲੋਂ ਵੱਖਰਾ ਖਾਤਾ ਖੋਲਣ, ਅਕਾਂਊਟ ਰਜਿਸਟਰ ਲਗਾਉਣ, ਐਫੀਡੇਵਿਟ ਦੇਣ, ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਵਿਚ ਇਸ਼ਤਿਹਾਰ ਦੇਣ, ਪ੍ਰਚਾਰ ਕਰਨ ਤੋਂ ਲੈ ਕੇ ਹਰ ਤਰ੍ਹਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ।           

ਜ਼ਿਲ੍ਹਾ ਚੋਣ ਅਫਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਿਰਪੱਖ ਚੋਣਾਂ ਕਰਵਾਉਣ ਲਈ ਇਕ ਦੂਸਰੇ ਦਾ ਸਾਥ ਦੇਣ, ਜੇਕਰ ਕਿਸੇ ਉਮੀਦਵਾਰ ਨੂੰ ਚੋਣ ਪ੍ਰਕਿਰੀਆ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਬਿਨ੍ਹਾਂ ਕਿਸੇ ਝਿਝਕ ਦੇ ਉਨ੍ਹਾਂ ਨਾਲ ਗੱਲ ਕਰ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਮੀਨੇਸ਼ਨ ਪ੍ਰਕਿਰੀਆ ਤੋਂ ਲੈ ਕੇ ਵੋਟਾਂ ਦੇ ਨਤੀਜੇ ਤੱਕ ਸਾਰੇ ਪ੍ਰਬੰਧ ਯੋਜਨਾਬੱਧ ਤਰੀਕੇ ਨਾਲ ਕੀਤੇ ਜਾ ਰਹੇ ਹਨ। ਇਸ ਮੌਕੇ ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼ ਸਮੇਤ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

LEAVE A REPLY

Please enter your comment!
Please enter your name here