ਹੁਸ਼ਿਆਰਪੁਰ ਵਿੱਚ ਕੋਵਿਡ-19 ਦੇ 446 ਪਾਜੇਟਿਵ ਮਰੀਜ ਅਤੇ 2 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) : ਹੁਸ਼ਿਆਰਪੁਰ ਵਿੱਚ ਕੋਵਿਡ-19 ਦੇ 446 ਨਵੇਂ ਪਾਜੇਟਿਵ ਮਰੀਜ ਅਤੇ 2 ਮੌਤਾਂ ਹੋਈਆਂ ਹਨ।
ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2723 ਨਵੇਂ ਸੈਪਲ ਲੈਣ ਨਾਲ ਅਤੇ 2577 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 446 ਪਾਜੇਟਿਵ ਮਰੀਜ ਆਏ ਹਨ ਅਤੇ 2 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿੱਚੋ 35256 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2484 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 37740 ਹੋ ਗਏ ਹਨ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 1048278 ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ , 1009564 ਸੈਂਪਲ ਨੈਗਟਿਵ ਹਨ, ਜਦ ਕਿ 5265 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1020 ਹੈ। ਐਕਟਿਵ ਕੇਸਾਂ ਦੀ ਗਿਣਤੀ 3287 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 33433 ਹੈ ।

LEAVE A REPLY

Please enter your comment!
Please enter your name here