Thursday, November 12, 2026
Home Punjab 2.23 ਲੱਖ ਪੇਂਡੂ ਘਰਾਂ ‘ਚ ਟੂਟੀ ਦਾ ਸਾਫ਼ ਪਾਣੀ ਯਕੀਨੀ ਬਣਾਉਣ ਲਈ...

2.23 ਲੱਖ ਪੇਂਡੂ ਘਰਾਂ ‘ਚ ਟੂਟੀ ਦਾ ਸਾਫ਼ ਪਾਣੀ ਯਕੀਨੀ ਬਣਾਉਣ ਲਈ ਰਾਜਪਾਲ ਵੱਲੋਂ ਜਲੰਧਰ ਪ੍ਰਸ਼ਾਸਨ ਦੀ ਪ੍ਰਸ਼ੰਸਾ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਜਲੰਧਰ ਪ੍ਰਸ਼ਾਸਨ ਦੀ ਜ਼ਿਲ੍ਹੇ ਦੇ 2.23 ਲੱਖ ਪੇਂਡੂ ਘਰਾਂ ਵਿੱਚ ਸੌ ਫੀਸਦੀ ਕਾਰਜਸ਼ੀਲ ਟੂਟੀਆਂ ਦੇ ਪਾਣੀ ਨੂੰ ਯਕੀਨੀ ਬਣਾਉਣ ਲਈ ਸ਼ਲਾਘਾ ਕੀਤੀ ਗਈ ਹੈ। ਪ੍ਰਸ਼ੰਸਾ ਪੱਤਰ ਵਿੱਚ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਜ਼ਿਲ੍ਹਾ ਜਲੰਧਰ ਨੇ ‘ਹਰ ਘਰ ਜਲ’ ਸਕੀਮ ਤਹਿਤ ਸੌ ਫੀਸਦੀ ਕਾਰਜਸ਼ੀਲ ਟੂਟੀ ਕੁਨੈਕਸ਼ਨਾਂ ਦਾ ਮੀਲ ਪੱਥਰ ਹਾਸਲ ਕੀਤਾ ਹੈ, ਜਿਸ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਉਨ੍ਹਾਂ ਦੀ ਟੀਮ ਸ਼ਲਾਘਾ ਦੀ ਪਾਤਰ ਹੈ।

Advertisements

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਵੀ ਇਸ ਉਪਰਾਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਇੱਕ ਟਵੀਟ ਰਾਹੀਂ ਪਹਿਲਾਂ ਹੀ ਮੁਬਾਰਕਬਾਦ ਦਿੱਤੀ ਜਾ ਚੁੱਕੀ ਹੈ। ਜਲ ਜੀਵਨ ਮਿਸ਼ਨ ਤਹਿਤ ਸਾਰੇ ਘਰਾਂ ਲਈ ਸੌ ਫੀਸਦੀ ਕਾਰਜਸ਼ੀਲ ਟੂਟੀ ਕੁਨੈਕਸ਼ਨ ਨੂੰ ਯਕੀਨੀ ਬਣਾ ਕੇ ਜਲੰਧਰ ਜ਼ਿਲ੍ਹਾ ਸੂਬੇ ਵਿੱਚ ਹਰ ਘਰ ਜਲ ਵਾਲਾ 12ਵਾਂ ਜ਼ਿਲ੍ਹਾ ਬਣ ਗਿਆ ਹੈ, ਜਿਸ ਦੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਹਾਲ ਹੀ ਵਿੱਚ ਆਪਣੇ ਟਵੀਟ ਵਿੱਚ ਸ਼ਲਾਘਾ ਕੀਤੀ ਗਈ ਹੈ। ਇਸ ਪ੍ਰਾਪਤੀ ਤੋਂ ਉਤਸ਼ਾਹਿਤ ਹੁੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਕੇਂਦਰ ਵੱਲੋਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ 2024 ਤੱਕ ਸਮਾਂ ਸੀਮਾ ਦਿੱਤੀ ਗਈ ਸੀ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਵੱਲੋਂ ਮਿੱਥੇ ਗਏ ਮਾਰਚ 2022 ਦੇ ਟੀਚੇ ਦੇ ਮੁਕਾਬਲੇ ਜਨਵਰੀ 2022 ਵਿੱਚ ਇਸ ਪ੍ਰਾਜੈਕਟ ਨੂੰ ਆਪਣੇ ਅਣਥੱਕ ਯਤਨਾਂ ਸਦਕਾ ਮੁਕੰਮਲ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਕੁੱਲ 960 ਇਲਾਕੇ ਹਨ, ਜਿਥੇ 2,23,400 ਪਰਿਵਾਰਾਂ ਦੀ 11,11,618 ਵੱਸੋਂ ਨੂੰ ਟੂਟੀ ਵਾਲੇ ਕੁਨੈਕਸ਼ਨਾਂ ਨਾਲ ਜੋੜਿਆ ਗਿਆ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜਲੰਧਰ ਦੇ ਸਾਰੇ 2.23 ਲੱਖ ਪੇਂਡੂ ਪਰਿਵਾਰਾਂ ਨੂੰ ਹੁਣ ਉਨ੍ਹਾਂ ਦੇ ਘਰਾਂ ਵਿੱਚ ਪੀਣ ਯੋਗ ਪਾਣੀ ਮਿਲੇਗਾ।

LEAVE A REPLY

Please enter your comment!
Please enter your name here