ਸਿੱਧੂ ਦੇ ਸਲਾਹਕਾਰ ਰਹੇ ਮੁਹੰਮਦ ਮੁਸਤਫਾ ਨੇ ਜਾਣਬੁੱਝ ਕੇ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਭੜਕਾਇਆ: ਪਰਮਿੰਦਰ ਗਿੱਲ

ਗੁਰਦਾਸਪੁਰ ( ਦ ਸਟੈਲਰ ਨਿਊਜ਼), ਰਿਪੋਰਟ: ਲਵਪ੍ਰੀਤ ਖੁਸ਼ੀਪੁਰ। ਭਾਰਤੀ ਜਨਤਾ ਪਾਰਟੀ ਦੀ ਜਿਲ੍ਹਾ ਇਕਾਈ ਵੱਲੋਂ ਹਨੂੰਮਾਨ ਚੌਂਕ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦਾ ਪੁਤਲਾ ਫੂਕਿਆ ਗਿਆ। ਭਾਜਪਾ ਦੇ ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਇਸ ਮੌਕੇ ਕਿਹਾ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਰਹੇ ਮੁਹੰਮਦ ਮੁਸਤਫਾ ਨੇ ਜਾਣਬੁੱਝ ਕੇ ਹਿੰਦੂਆਂ ਦੇ ਖਿਲਾਫ ਅਪਸ਼ਬਦ ਬੋਲੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਹੱਥਾਂ ਵਿੱਚ ਪੰਜਾਬ ਦਾ ਭਵਿੱਖ ਅਸੁਰੱਖਿਅਤ ਹੈ, ਕਿਉਂਕਿ ਕਾਂਗਰਸ ਦੀ ਵਾਂਗਡੋਰ ਉਹਨਾਂ ਲੀਡਰਾਂ ਦੇ ਹੱਥ ਵਿਚ ਹੈ, ਜੋ ਪਾਕਿਸਤਾਨੀ ਪ੍ਰਧਾਨ ਮੰਤਰੀ ਨਾਲ ਮਿੱਤਰਤਾ ਨਿਭਾਉਂਦੇ ਹਨ ਅਤੇ ਇਸ ਦੇ ਕੁਝ ਲੀਡਰ ਸਮੇਂ-ਸਮੇਂ ਹਿੰਦੂ ਸਮਾਜ ਨੂੰ ਵੀ ਨਿਸ਼ਾਨਾ ਬਣਾਉਂਦੇ ਰਹਿੰਦੇ ਹਨ।

Advertisements

ਇਨ੍ਹਾਂ ਦੀ ਮਿਲੀਭਗਤ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਚੁੱਕ ਪਿੱਛੇ ਵੀ ਕੁੱਝ ਗ਼ਲਤ ਇਰਾਦੇ ਸਨ। ਉਨ੍ਹਾਂ ਕਿਹਾ ਕਿ ਰਾਸ਼ਟਰਵਿਰੋਧੀ ਤਾਕਤਾਂ ਦੇ ਇਸ਼ਾਰਿਆਂ ਤੇ ਕੰਮ ਕਰਨ ਵਾਲੇ ਕਾਂਗਰਸੀ ਲੀਡਰ ਨੂੰ ਇਸ ਵਾਰ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਨਕਾਰ ਦੇਣਗੇ।

LEAVE A REPLY

Please enter your comment!
Please enter your name here