ਮਜੀਠੀਆ ਦੀ ਜ਼ਮਾਨਤ ਰੱਦ ਹੋਣ ਦਾ ਮਾਮਲਾ: ਮੁੱਖ ਮੰਤਰੀ ਚੰਨੀ ਨੇ ਕੀਤਾ ਕੋਰਟ ਦੇ ਫੈਸਲੇ ਦਾ ਸਵਾਗਤ

ਨਾਭਾ (ਦ ਸਟੈਲਰ ਨਿਊਜ਼), ਰਿਪੋਰਟ: ਜਤਿੰਦਰ ਕੁਮਾਰ। ਨਾਭਾ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਭ ਤੋਂ ਪਹਿਲਾਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਮਰਦੀਪ ਖੰਨਾ ਦੇ ਪੈਟਰੋਲ ਪੰਪ ਤੇ ਰੁਕ ਕੇ ਕਾਂਗਰਸੀ ਵਰਕਰਾਂ ਨਾਲ ਸੈਲਫੀਆਂ ਖਿਚਵਾਉਂਦੇ ਨਜ਼ਰ ਆਏ। ਇਸ ਮੌਕੇ ਤੇ ਅਮਰਦੀਪ ਸਿੰਘ ਖੰਨਾ ਨੇ ਉਨ੍ਹਾਂ ਦਾ ਸਵਾਗਤ ਕੀਤਾ । ਇਸਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜੋ ਬਿਕਰਮਜੀਤ ਮਜੀਠੀਆ ਦੀ ਕੋਰਟ ਵਿਚ ਜ਼ਮਾਨਤ ਰੱਦ ਹੋਈ ਹੈ, ਉਹ ਕੋਰਟ ਦਾ ਫ਼ੈਸਲਾ ਬਿਲਕੁਲ ਠੀਕ ਹੈ, ਉਹ ਉਸਦਾ ਸਵਾਗਤ ਕਰਦੇ ਹਨ ।

Advertisements

ਇਸ ਮੌਕੇ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਮਰਦੀਪ ਖੰਨਾ ਅਤੇ ਸੀਨੀਅਰ ਕੌਂਸਲਰ ਜਸਦੀਪ ਸਿੰਘ ਖੰਨਾ ਨੇ ਕਿਹਾ ਕਿ ਪਹਿਲੀ ਵਾਰੀ ਮੁੱਖ ਮੰਤਰੀ ਚਰਨਜੀਤ ਚੰਨੀ ਨਾਭਾ ਵਿਖੇ ਆਏ ਹਨ, ਇਸ ਲਈ ਉਨ੍ਹਾਂ ਦਾ ਸਵਾਗਤ ਕਰਨ ਲਈ ਭਾਰੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਆਗੂ ਇਕੱਠੇ ਹੋਏ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਕਾਸ ਦੇ ਮੁੱਦੇ ਤੇ ਚੋਣਾਂ ਲੜੇ ਅਤੇ ਕਾਂਗਰਸ ਵਿਚ ਬਹੁਤ ਜੋਸ਼ ਹੈ ਅਤੇ ਭਾਰੀ ਬਹੁਮੱਤ ਨਾਲ ਕਾਂਗਰਸ ਪਾਰਟੀ ਜਿੱਤ ਪ੍ਰਾਪਤ ਕਰੇਗੀ ।

LEAVE A REPLY

Please enter your comment!
Please enter your name here