ਜਿਲ੍ਹਾ ਹੁਸ਼ਿਆਰਪੁਰ ਵਿੱਚ ਕੋਵਿਡ-19 ਦੇ 181 ਪਾਜੇਟਿਵ ਮਰੀਜ ਅਤੇ 5 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਵਿੱਚ ਕੋਵਿਡ-19 ਦੇ 181 ਪਾਜੇਟਿਵ ਮਰੀਜ ਅਤੇ 5 ਮੌਤਾਂ ਦੀ ਖਬਰ ਹੈ।

Advertisements

ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2708 ਨਵੇਂ ਸੈਂਪਲ ਲੈਣ ਨਾਲ ਅਤੇ 1880 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 181 ਪਾਜੇਟਿਵ ਮਰੀਜ ਆਏ ਹਨ ਅਤੇ 5 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 35389 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2532 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 37921 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1050986 ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ , 1011272 ਸੈਪਲ ਨੈਗਟਿਵ ਹਨ। ਜਦਕਿ 6132 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1025 ਹੈ । ਐਕਟਿਵ ਕੇਸਾਂ ਦੀ ਗਿਣਤੀ 2754 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 34142 ਹੈ ।

LEAVE A REPLY

Please enter your comment!
Please enter your name here