ਜ਼ਿਲ੍ਹੇ ਦੇ ਸਾਰੇ 1563 ਬੂਥਾਂ ’ਤੇ ਮਹਿਲਾਵਾਂ ਹੱਥ ਹੋਵੇਗੀ ਜਾਗਰੂਕਤਾ ਦੀ ਕਮਾਨ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿਚ ਜਿਥੇ ਵਿਧਾਨ ਸਭਾ ਚੋਣਾਂ ਸਬੰਧੀ ਸੁਚਾਰੂ ਪ੍ਰਬੰਧ ਕੀਤੇ ਜਾ ਰਹੇ ਹਨ, ਉਥੇ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਵੋਟਰ ਭਾਗੀਦਾਰੀ ਯਕੀਨੀ ਬਣਾਉਣ ਲਈ ਗਤੀਵਿਧੀਆਂ ਅਰੰਭੀਆਂ ਗਈਆਂ ਹਨ। ਅੱਜ ਇਨ੍ਹਾਂ ਗਤੀਵਿਧੀਆਂ ਦੀ ਸਮੀਖਿਆ ਅਤੇ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

Advertisements

ਮੀਟਿੰਗ ਦੌਰਾਨ ਸ੍ਰੀਮਤੀ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਥਾਪਤ ਕੀਤੇ 1563 ਬੂਥਾਂ ’ਤੇ ਮਹਿਲਾ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਜਾ ਰਹੀ ਮੁਹਿੰਮ ਦੀ ਕਮਾਨ ਮਹਿਲਾਵਾਂ ਨੂੰ ਹੀ ਸੌਂਪੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਆਂਗਣਵਾੜੀ ਵਰਕਰਾਂ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਹਿਲਾਵਾਂ ਨੂੰ ਮਹਿਲਾ ਵੋਟਰਾਂ ਨੂੰ ਪ੍ਰੇਰਨ ਅਤੇ ਉਨ੍ਹਾਂ ਦੀ ਵੋਟ ਪਾਈ ਜਾਣੀ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹਾ ਮਹਿਲਾ ਵੋਟਰਾਂ ਦੀ ਰਜਿਸਟਰੇਸ਼ਨ ਵਿਚ ਸੂਬੇ ਭਰ ਵਿਚ ਮੋਹਰੀ ਜ਼ਿਲ੍ਹੇ ਵਜੋਂ ਉਭਰਿਆ ਹੈ, ਇਸ ਲਈ ਮਹਿਲਾਵਾਂ 20 ਫਰਵਰੀ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਉਹ ਸਵੀਪ ਤਹਿਤ ਨਿਯੁਕਤ ਕੀਤੇ ਗਏ ਕੈਂਪਸ ਅੰਬੈਸਡਰਾਂ ਦੇ ਜਲਦੀ ਰੁ-ਬ-ਰੂ ਹੋਣਗੇ। ਉਨ੍ਹਾਂ ਕਿਹਾ ਕਿ ਇਸ ਰੁ-ਬ-ਰੂ ਪ੍ਰੋਗਰਾਮ ਨੂੰ ‘ਕੌਫੀ ਵਿਦ ਡੀ.ਈ.ਓ.’ ਦਾ ਨਾਂ ਦਿੱਤਾ ਗਿਆ ਹੈ, ਇਸ ਲਈ ਸਬੰਧਤ ਅਧਿਕਾਰੀ ਅਗੇਤੇ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰਾਂ ਸਮੇਤ ਦਿਵਆਂਗ ਅਤੇ ਬਜ਼ੁਰਗਾਂ ਦੀ ਵੋਟਰ ਭਾਗੀਦਾਰੀ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਦੇ ਸਾਰੇ ਵੋਟਰ ਜਾਗਰੂਕ ਹੋ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲੰਗ ਬੂਥਾਂ ’ਤੇ ਜ਼ਰੂਰ ਪਹੁੰਚਣ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਨੋਡਲ ਅਫ਼ਸਰ ਸਵੀਪ ਰਚਨਾ ਕੌਰ, ਜ਼ਿਲ੍ਹਾ ਵਿਕਾਸ ਫੈਲੋ ਅਦਿਤਿਆ ਤੋਂ ਇਲਾਵਾ ਹੋਰ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।  

LEAVE A REPLY

Please enter your comment!
Please enter your name here