ਏ.ਸੀ.ਪੀ. ਹੈੱਡਕੁਆਰਟਰ ਸੁਭਾਸ਼ ਅਰੋੜਾ ਨੂੰ ਮੁੱਖ ਮੰਤਰੀ ਵੱਲੋਂ ਵਧੀਆ ਸੇਵਾਵਾਂ ਲਈ ਕੀਤਾ ਜਾਵੇਗਾ ਸਨਮਾਨਿਤ

ਜਲੰਧਰ (ਦ ਸਟੈਲਰ ਨਿਊਜ਼): ਜਲੰਧਰ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਹਾਇਕ ਪੁਲਿਸ ਕਮਿਸ਼ਨਰ (ਹੈੱਡਕੁਆਰਟਰ) ਨੂੰ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਕੀਤਾ ਜਾਵੇਗਾ। ਏ.ਸੀ.ਪੀ. ਨੂੰ ਸਮਾਜ ਪ੍ਰਤੀ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਲਈ ਵੀ ਚੁਣਿਆ ਗਿਆ ਹੈ।

Advertisements

 ਇਸ ਮਾਣਮੱਤੇ ਪੁਰਸਕਾਰ ਲਈ ਚੁਣੇ ਜਾਣ ‘ਤੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਦਾ ਧੰਨਵਾਦ ਕਰਦਿਆਂ ਏ.ਸੀ.ਪੀ. ਸੁਭਾਸ਼ ਚੰਦਰ ਅਰੋੜਾ ਨੇ ਕਿਹਾ ਕਿ ਉਹ ਇਸ ਦੁਰਲੱਭ ਸਨਮਾਨ ਲਈ ਚੁਣੇ ਜਾਣ ‘ਤੇ ਬਹੁਤ ਖੁਸ਼ ਹਨ ਅਤੇ ਇਸ ਪੁਰਸਕਾਰ ਨੇ ਸਮਾਜ ਦੀ ਸੇਵਾ ਕਰਨ ਲਈ ਉਨ੍ਹਾਂ ਨੂੰ ਇਕ ਨਵੇਂ ਉਤਸ਼ਾਹ ਨਾਲ ਭਰ ਦਿੱਤਾ ਹੈ। ਅਧਿਕਾਰੀ ਨੇ ਆਪਣੀ ਡਿਊਟੀ ਨੂੰ ਸੁਚੱਜੇ ਢੰਗ ਨਾਲ ਨਿਭਾਉਣ ਲਈ ਵੱਡਮੁੱਲਾ ਮਾਰਗਦਰਸ਼ਨ ਦੇਣ ਲਈ ਪੁਲਿਸ ਕਮਿਸ਼ਨਰ ਦਾ ਧੰਨਵਾਦ ਵੀ ਕੀਤਾ। ਜ਼ਿਕਰਯੋਗ ਹੈ ਕਿ ਏ.ਸੀ.ਪੀ.  ਵੱਲੋਂ ਖਾਸਕਰ ਕੋਵਿਡ -19 ਦੇ ਸਮੇਂ ਦੌਰਾਨ ਪੁਲਿਸ ਵੱਲੋਂ ਚਲਾਏ ਗਏ ਵੱਖ-ਵੱਖ ਆਊਟਰੀਚ ਪ੍ਰੋਗਰਾਮਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ ਗਈਆਂ।

LEAVE A REPLY

Please enter your comment!
Please enter your name here