ਕਾਂਗਰਸ ਹਾਈਕਮਾਂਡ ਨੂੰ ਲਿਖੀ ਚਿੱਠੀ ਕੈਬਨਿਟ ਮੰਤਰੀ ਰਾਣਾ ਗੁਰਜੀਤ ਦੇ ਦਖਲ ਦੇ ਵਿਰੋਧ ਵਿੱਚ

ਸੁਲਤਾਨਪੁਰ ਲੋਧੀ ( ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ । ਹਲਕਾ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਅਹੁਦੇਦਾਰਾਂ ਨੇ ਅੱਜ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਨਵਤੇਜ ਸਿੰਘ ਚੀਮਾ ਹੱਕ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਆਏ ਸਾਰੇ ਸਰਪੰਚਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸਾਰੇ ਹਲਕਾ ਸੁਲਤਾਨਪੁਰ ਲੋਧੀ ਦੇ ਕਾਂਗਰਸ ਪਾਰਟੀ ਦੇ ਸਰਪੰਚ ਹਾਂ, ਉਹਨਾਂ ਕਿਹਾ ਕਿ ਅਸੀਂ ਸਾਰੇ ਸੋਨੀਆ ਗਾਂਧੀ ਜੀ ਅਤੇ ਸਮੁੱਚੀ ਹਾਈ ਕਮਾਂਡ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੇ ਹਾਂ, ਕਿ ਹਲਕਾ ਸੁਲਤਾਨਪੁਰ ਲੋਧੀ ਵਿੱਚ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਪਾਰਟੀ ਵਲੋਂ ਨਵਤੇਜ ਚੀਮਾ ਜੋ ਕਿ ਦੋ ਵਾਰ ਕਾਂਗਰਸ ਪਾਰਟੀ ਦੇ ਜੇਤੁ ਵਿਧਾਇਕ ਹਨ,ਨੂੰ ਕਾਂਗਰਸ ਪਾਰਟੀ ਵਲੋਂ ਦੁਬਾਰਾ ਟਿਕਟ ਦਿੱਤੀ ਗਈ ਹੈ,ਪਰ ਹਲਕਾ ਕਪੂਰਥਲਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਪਾਰਟੀ ਵਲੋਂ ਟਿਕਟ ਮਿਲਣ ਤੋ ਬਾਦ ਵੀ ਹਲਕਾ ਸੁਲਤਾਨਪੁਰ ਲੋਧੀ ਵਿੱਚ ਆਪਣੇ ਪੁੱਤਰ ਨੂੰ ਉਮੀਦਵਾਰ ਦਸ ਕੇ ਪਾਰਟੀ ਵਿਰੋਧੀ ਪ੍ਰਚਾਰ ਕਰ ਰਹੇ ਹਨ। ਜੋ ਕਿ ਪਾਰਟੀ ਵਿਰੋਧੀ ਅਤੇ ਗਲਤ ਹੈ।ਰਾਣਾ ਗੁਰਜੀਤ ਦੇ ਇਸ ਕਦਮ ਨਾਲ ਪਾਰਟੀ ਦਾ ਅਕਸ ਖਰਾਬ ਹੋ ਰਿਹਾ ਹੈ।

Advertisements

ਰਾਣਾ ਗੁਰਜੀਤ ਬਤੋਰ ਕੈਬਨਿਟ ਮੰਤਰੀ ਸਾਡੇ ਸਾਥੀਆਂ ਤੇ ਆਗਆਂ ਨੂੰ ਵੀ ਵਰਗਲਾ ਕੇ ਆਪਣੇ ਦਬਾਅ ਨਾਲ ਕਾਂਗਰਸ ਪਾਰਟੀ ਤੋਂ ਤੋੜ ਰਹੇ ਹਨ।ਅਸੀਂ ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਸਰਪੰਚਾਂ ਨੇ ਸਰਵ ਸੰਮਤੀ ਨਾਲ ਇਹ ਏਜੰਡਾ ਪਾਸ ਕੀਤਾ ਹੈ ਕਿ ਆਪ ਜੀ ਇਸ ਮਾਮਲੇ ਵਿੱਚ ਦਖਲ ਦੇ ਕੇ ਰਾਣਾ ਗੁਰਜੀਤ ਸਿੰਘ ਅਤੇ ਉਹਨਾਂ ਦੇ ਪੁੱਤਰ ਦੀ ਸੁਲਤਾਨਪੁਰ ਲੋਧੀ ਵਿੱਚ ਗਲਤ ਢੰਗ ਨਾਲ ਕੀਤੇ ਜਾ ਰਹੇ ਪ੍ਰਚਾਰ ਨੂੰ ਬੰਦ ਕਰਵਾਣ ਲਈ ਯੋਗ ਕਾਰਵਾਈ ਕਰੋ, ਤਾਂਕਿ ਹਲਕਾ ਸੁਲਤਾਨਪੁਰ ਲੋਧੀ ਸਮੇਤ ਪੂਰੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਵੇ ਤੇ ਸੂਬੇ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇ ।

ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਨਵਤੇਜ ਸਿੰਘ ਚੀਮਾ ਨਾਲ ਚਟਾਨ ਵਾਂਗ ਖੜੇ ਹਨ ਤੇ ਉਹ ਕਾਂਗਰਸ ਪਾਰਟੀ ਦੇ ਜੁਝਾਰੂ ਆਗੂ ਹਨ ਤੇ ਹਲਕੇ ਦੇ ਵਸਨੀਕ ਹਨ ਜਿਹਨਾਂ ਦਾ ਪਰਿਵਾਰ ਲੰਬੇ ਸਮੇਂ ਤੋ ਕਾਂਗਰਸ ਪਾਰਟੀ ਵਲੋਂ ਹਲਕੇ ਦੀ ਸੇਵਾ ਕਰ ਰਹੇ ਹਨ ਤੇ ਉਹ ਹੀ ਹਲਕੇ ਦੇ ਯੋਗ ਉਮੀਦਵਾਰ ਹਨ ਪਰ ਰਾਣਾ ਗੁਰਜੀਤ ਇਸ ਤਰਹਾਂ ਦਾ ਦਖਲ ਦੇ ਉਹਨਾਂ ਪਾਰਟੀ ਦੇ ਅਕਸ ਨੂੰ ਕਮਜ਼ੋਰ ਕਰ ਰਹੇ ਹਨ ਜੋ ਕੀ ਪਾਰਟੀ ਸੰਵਿਧਾਨ ਤੋ ਬਾਹਰ ਹੈ !

LEAVE A REPLY

Please enter your comment!
Please enter your name here