Tuesday, October 13, 2026
Home Chandigarh ਪੰਜਾਬ ਸਰਕਾਰ ਵੱਲੋਂ ਕੋਰੋਨਾਂ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ 1 ਫਰਵਰੀ...

ਪੰਜਾਬ ਸਰਕਾਰ ਵੱਲੋਂ ਕੋਰੋਨਾਂ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ 1 ਫਰਵਰੀ ਤੱਕ ਸਕੂਲ ਰਹਿਣਗੇ ਬੰਦ

ਚੰਡੀਗੜ੍ਹ: (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਦੇਸ਼ ਅਤੇ ਪੰਜਾਬ ਭਰ ਵਿੱਚ ਤੇਜ਼ੀ ਨਾਲ ਸਾਹਮਣੇ ਆ ਰਹੇ ਕੋਵਿਡ-19 ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ 1 ਫਰਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਇਹ ਹੁਕਮ ਸਹਾਇਕ ਡਾਇਰੈਕਟਰ (ਸੈ.ਸਿ.) ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਤੀਜੀ ਵਾਰੀ ਸਕੂਲ ਬੰਦ ਰੱਖ ਦੇ ਹੁਕਮ ਜਾਰੀ ਕੀਤੇ ਗਏ ਹਨ।

Advertisements

ਇਸਤੋਂ ਪਹਿਲਾਂ 15 ਜਨਵਰੀ ਤੱਕ ਅਤੇ ਫਿਰ 25 ਜਨਵਰੀ ਤੱਕ ਸਕੂਲ ਬੰਦ ਰੱਖਣ ਦੀਆਂ ਪਾਬੰਦੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਪਾਬੰਦੀਆਂ ਬੁੱਧਵਾਰ 26 ਜਨਵਰੀ ਤੋਂ 1 ਫਰਵਰੀ ਤੱਕ ਵਧਾਈਆਂ ਗਈਆਂ ਹਨ। ਨੋਟੀਫਿਕੇਸ਼ਨ ਵਿੱਚ ਰਾਤ ਦਾ ਕਰਫਿਊ ਪਹਿਲਾਂ ਵਾਂਗ ਹੀ ਜਾਰੀ ਰਹੇਗਾ।

LEAVE A REPLY

Please enter your comment!
Please enter your name here