ਜ਼ਿਲ੍ਹੇ ਵਿੱਚ ਕੋਵਿਡ-19 ਦੇ 508 ਪਾਜੇਟਿਵ ਮਰੀਜ ਅਤੇ 6 ਮੌਤਾਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1814 ਨਵੇਂ ਸੈਪਲ ਲੈਣ  ਨਾਲ ਅਤੇ 2719 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 508 ਪਾਜੇਟਿਵ ਮਰੀਜ ਆਏ ਹਨ ਅਤੇ 06 ਮੌਤਾਂ ਵੀ ਹੋਈਆਂ ਹਨ ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 35870 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2559 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 38429 ਹੋ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1052800 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1013440 ਸੈਪਲ  ਨੈਗਟਿਵ ਹਨ ਜਦ ਕਿ 5297 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1031 ਹੈ। ਐਕਟਿਵ ਕੇਸਾ ਦੀ ਗਿਣਤੀ  3211 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 34187 ਹੈ । 

Advertisements

LEAVE A REPLY

Please enter your comment!
Please enter your name here