117 ਕਾਂਗਰਸੀ ਉਮੀਦਵਾਰਾਂ ਨਾਲ ਸ਼੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ

ਅੰਮ੍ਰਿਤਸਰ: (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਮਿਸ਼ਨ ਪੰਜਾਬ ਤਹਿਤ ਪਹਿਲੀ ਵਾਰ ਕਾਂਗਰਸ ਦੇ ਦਿੱਗਜ ਨੇਤਾ ਰਾਹੁਲ ਗਾਂਧੀ ਪੰਜਾਬ ਪਹੁੰਚੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕਾਰ ਤੋਂ ਲੈ ਕੇ ਦਰਬਾਰ ਸਾਹਿਬ ਤੱਕ ਰਹੇ ਨਾਲੋ-ਨਾਲ ਨਜ਼ਰ ਆਏ। ਰਾਹੁਲ ਗਾਂਧੀ ਕਾਂਗਰਸ ਉਮੀਦਵਾਰਾਂ ਨਾਲ ਹਰਿਮੰਦਿਰ ਸਾਹਿਬ ਨਤਮਸਤਕ ਹੋਏ ਅਤੇ ਇਕੱਠੇ ਲੰਗਰ ਵੀ ਛਕਿਆ। ਉਨ੍ਹਾਂ ਦੀ ਆਮਦ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

Advertisements

ਲੋਕਾਂ ਨੂੰ ਮੀਡੀਆ ਕਰਮੀਆਂ ਦੇ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਹੈ। ਦੱਸ ਦੇਈਏ ਕਿ ਰਾਹੁਲ ਗਾਂਧੀ ਦਾ ਸਵੇਰੇ 9 ਵਜੇ ਏਅਰਪੋਰਟ ਪਹੁੰਚਣ ਦਾ ਪ੍ਰੋਗਰਾਮ ਸੀ, ਪਰ ਉਹ ਕਰੀਬ 12 ਵਜੇ ਪਹੁੰਚ ਗਏ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਗਾਂਧੀ ਦਾ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸਵਾਗਤ ਕੀਤਾ। ਫੇਰ ਸਾਰੇ ਇਕੱਠੇ ਹਰਿਮੰਦਰ ਸਾਹਿਬ ਗਏ। ਉਨ੍ਹਾਂ ਦੇ ਨਾਲ ਕਾਂਗਰਸ ਦੇ 109 ਉਮੀਦਵਾਰ ਵੀ ਸਨ। ਜਦਕਿ ਇਸ ਤੋਂ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਰਹਿੰਦੇ ਅੱਠ ਉਮੀਦਵਾਰਾਂ ਐਲਾਨ ਕਰਨ ਤੋਂ ਬਾਅਦ ਹੀ ਰਾਹੁਲ ਗਾਂਧੀ ਸਾਰੇ 117 ਉਮੀਦਵਾਰਾਂ ਨਾਲ ਮੱਥਾ ਟੇਕਣਗੇ। ਪਰ ਆਖਿਰੀ ਉਮਦੀਵਾਰਾਂ ਦੀ ਸੂਚੀ ਹਾਲੇ ਜਾਰੀ ਨਹੀਂ ਹੋਈ।

LEAVE A REPLY

Please enter your comment!
Please enter your name here