30 ਜਨਵਰੀ ਨੂੰ ਹੋਣ ਜਾ ਰਹੀ ਪੋਲਿੰਗ ਸਟਾਫ਼ ਦੀ ਰਿਹਰਸਲ ਹੁਣ 7 ਫਰਵਰੀ ਨੂੰ ਹੋਵੇਗੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫਿਰੋਜਪੁਰ ਦੇ ਚਾਰੇ ਵਿਧਾਨ ਸਭਾ ਚੋਣ ਹਲਕੇ 75-ਜੀਰਾ, 76 ਫਿਰੋਜ਼ਪੁਰ ਸ਼ਹਿਰੀ, 77 ਫਿਰੋਜ਼ਪੁਰ ਦਿਹਾਤੀ ਅਤੇ 78-ਗੁਰੂਹਰਸਹਾਏ ਵਿਖੇ ਪੋਲਿੰਗ ਸਟਾਫ ਦੀ ਰਿਹਰਸਲ ਜੋ ਕਿ ਮਿਤੀ 30 ਜਨਵਰੀ 2022 ਨੂੰ ਹੋਣੀ ਸੀ ਦਾ ਸ਼ਡਿਊਲ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਿਰੋਜਪੁਰ ਗਿਰੀਸ਼ ਦਿਆਲਨ ਵੱਲੋਂ ਮਿਤੀ 7 ਫਰਵਰੀ 2022 ਨੂੰ ਕਰ ਦਿੱਤਾ ਗਿਆ ਹੈ।

Advertisements

ਇਹ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼ ਨੇ ਦੱਸਿਆ ਕਿ ਸਮੂਹ ਪੋਲਿੰਗ ਸਟਾਫ ਨੂੰ ਨਵੇਂ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਸ ਵਿੱਚ ਦਰਜ ਸਡਿਊਲ ਅਨੁਸਾਰ ਸਮੂਹ ਪੋਲਿੰਗ ਸਟਾਫ ਆਪਣੀ ਡਿਊਟੀ ਤੇ ਹਾਜਰ ਹੋਣਾ ਯਕੀਨੀ ਬਣਾਉਣ ।

LEAVE A REPLY

Please enter your comment!
Please enter your name here