ਜ਼ਿਲ੍ਹੇ ਵਿੱਚ ਕੋਵਿਡ-19 ਦੇ 408 ਪਾਜੇਟਿਵ ਮਰੀਜ ਅਤੇ 5 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2363 ਨਵੇਂ ਸੈਪਲ ਲੈਣ ਨਾਲ ਅਤੇ 2588 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 408 ਪਾਜੇਟਿਵ ਮਰੀਜ ਆਏ ਹਨ ਅਤੇ 5 ਮੌਤਾਂ ਵੀ ਹੋਈਆਂ ਹਨ।

Advertisements

ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 36245 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2592 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 38837 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1055163 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1015577 ਸੈਪਲ ਨੈਗਟਿਵ ਹਨ । ਜਦ ਕਿ 5148 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1036 ਹੈ । ਐਕਟਿਵ ਕੇਸਾ ਦੀ ਗਿਣਤੀ 2955 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 34846 ਹੈ ।

LEAVE A REPLY

Please enter your comment!
Please enter your name here