ਮਨੁੱਖੀ ਅਧਿਕਾਰ ਕਮਿਸ਼ਨ ਵੱਲੋੱ ਰਾਣਾ ਗੁਰਜੀਤ ਸਿੰਘ ਖ਼ਿਲਾਫ਼ ਐਕਸ਼ਨ ਲੈਣ ਦੇ ਹੁਕਮ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਕਪੂਰਥਲਾ ‘ਚ ਮੰਤਰੀ ਰਾਣਾ ਗੁਰਜੀਤ ਸਿੰਘ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਮਨੁੱਖੀ ਅਧਿਕਾਰ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਾਬਕਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੰਜੂ ਰਾਣਾ ‘ਤੇ ਰਾਣਾ ਵਲੋਂ ਤੰਜ ਕਸਣ ਦਾ ਸਖ਼ਤ ਨੋਟਿਸ ਲਿਆ ਹੈ।ਮਨੁੱਖੀ ਅਧਿਕਾਰ ਕਮਿਸ਼ਨ ਨੇ ਐੱਸਐੱਸਪੀ ਕਪੂਰਥਲਾ ਨੂੰ ਰਾਣਾ ਗੁਰਜੀਤ ਸਿੰਘ ਖ਼ਿਲਾਫ਼ ਤੁਰੰਤ ਪ੍ਰਭਾਵ ਨਾਲ ਐਕਸ਼ਨ ਲੈਣ ਦੇ ਹੁਕਮ ਦਿੱਤੇ ਹਨ। ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਰਾਣਾ ਗੁਰਜੀਤ ਸਿੰਘ ਨਾਲ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੰਜੂ ਰਾਣਾ ਚੋਣ ਲੜ ਰਹੀ ਹੈ।ਉਂਝ ‘ਆਪ’ ਦੀ ਸਾਬਕਾ ਜੱਜ ਮੰਜੂ ਰਾਣਾ ਨੇ ਰਾਣਾ ਗੁਰਜੀਤ ਸਿੰਘ ਖ਼ਿਲਾਫ਼ ਸੀਜੇਐਮ ਅਦਾਲਤ ਵਿੱਚ ਨਿੱਜੀ ਸ਼ਿਕਾਇਤ ਵੀ ਦਿੱਤੀ ਹੈ।

Advertisements

ਇਸ ਸ਼ਿਕਾਇਤ ਵਿੱਚ ਉਸ ਨੇ ਪਿਛਲੇ ਸਾਲ ਨਵੰਬਰ ਵਿੱਚ ਦੁਸਹਿਰੇ ਦੇ ਤਿਉਹਾਰ ਮੌਕੇ ਤੰਜ ਕਸਣ ਲਈ ਰਾਣਾ ਗੁਰਜੀਤ ਸਿੰਘ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਸਾਬਕਾ ਜੱਜ ਮੰਜੂ ਰਾਣਾ ਦੀ ਸ਼ਿਕਾਇਤ ‘ਤੇ ਸੁਣਵਾਈ ਕਰਦਿਆਂ ਸਥਾਨਕ ਐੱਸਐੱਚਓ ਨੂੰ ਤਲਬ ਕੀਤਾ ਹੈ ਅਤੇ ਘਟਨਾ ਦੀ ਜਾਂਚ ਵਾਲੇ ਦਿਨ ਬਣੀ ਸਥਿਤੀ ਦੀ ਰਿਪੋਰਟ 1 ਫਰਵਰੀ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ।

LEAVE A REPLY

Please enter your comment!
Please enter your name here