Monday, November 9, 2026
Home Punjab ਜਲੰਧਰ ਨੌਰਥ ਤੋਂ ਭਾਜਪਾ ਦੇ ਉਮੀਦਵਾਰ ਕੇ.ਡੀ. ਭੰਡਾਰੀ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ ਨੌਰਥ ਤੋਂ ਭਾਜਪਾ ਦੇ ਉਮੀਦਵਾਰ ਕੇ.ਡੀ. ਭੰਡਾਰੀ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ- ਅਭਿਸ਼ੇਕ ਕੁਮਾਰ। ਪੰਜਾਬ ਦੀਆਂ ਚੋਣਾਂ ਦੇ ਚੱਲਦੇ ਉਮੀਦਵਾਰਾਂ ਵੱਲੋਂ ਨਾਜ਼ਦਗੀ ਪੱਤਰ ਦਾਖ਼ਲ ਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸੇ ਦੇ ਚੱਲਦੇ ਅੱਜ ਜਲੰਧਰ ਵਿਖੇ ਜਲੰਧਰ ਨੌਰਥ ਤੋਂ ਭਾਜਪਾ ਦੇ ਉਮੀਦਵਾਰ ਕੇ.ਡੀ. ਭੰਡਾਰੀ ਨੇ ਆਪਣਾ ਨਾਮਜ਼ਦਗੀ ਪੱਤਰ ਭਰਿਆ। ਇਸ ਦੌਰਾਨ ਕੋਰੋਨਾ ਨਿਯਮਾਂ ਦੀ ਪਾਲਣਾ ਦਾ ਪੂਰਾ ਖਿਆਲ ਰੱਖਿਆ ਗਿਆ। ਇਸ ਮੌਕੇ ਕੇ. ਡੀ. ਭੰਡਾਰੀ ਨੇ ਕਿਹਾ ਕਿ 10 ਸਾਲ ਅਕਾਲੀ ਦਲ-ਭਾਜਪਾ ਦੀ ਸਰਕਾਰ ਨੇ ਰਾਜ ਕੀਤਾ। ਜਦੋਂ ਇਹ ਸਰਕਾਰ ਪੰਜਾਬ ਵਿਚ ਸੀ ਤਾਂ ਜਲੰਧਰ ਦੇ ਨੌਰਥ ਹਲਕੇ ਵਿਚ ਕਦੀ ਲਾਅ ਐਂਡ ਆਰਡਰ ਦੀ ਸਥਿਤੀ ਇੰਨੀ ਖ਼ਰਾਬ ਨਹੀਂ ਹੋਈ ਸੀ, ਜਿੰਨੀ ਲੋਕਾਂ ਨੂੰ ਪਿਛਲੇ ਪੰਜਾਂ ਸਾਲਾਂ ਵਿਚ ਝੇਲਣੀ ਪਈ ਹੈ।

Advertisements

ਉਨ੍ਹਾਂ ਕਿਹਾ ਕਿ ਜਲੰਧਰ ਨਾਰਥ ਹਲਕੇ ਵਿੱਚ ਕਾਂਗਰਸ ਦੇ ਵਿਧਾਇਕ ਅਵਤਾਰ ਸਿੰਘ ਹੈਨਰੀ ਜੂਨੀਅਰ ਵੱਲੋਂ ਨਾਂਹ ਦੇ ਬਰਾਬਰ ਵਿਕਾਸ ਦੇ ਕੰਮ ਕਰਵਾਏ ਗਏ ਹਨ।ਇਸੇ ਕਰਕੇ ਇਹ ਲੋਕ ਪਿਛਲੇ 5 ਸਾਲ ਬਹੁਤ ਪਰੇਸ਼ਾਨ ਰਹੇ ਹਨ ਅਤੇ ਹੁਣ ਇਹ ਲੋਕ ਚੋਣਾਂ ਵਿਚ ਕਾਂਗਰਸ ਨੂੰ ਇਸ ਦਾ ਕਰਾਰਾ ਜਵਾਬ ਦੇਣਗੇ। ਉਨ੍ਹਾਂ ਨੇ ਉਮੀਦ ਜਤਾਈ ਕਿ ਇਲਾਕੇ ਦੇ ਲੋਕਾਂ ਦਾ ਭਾਰੀ ਗਿਣਤੀ ਵਿਚ ਉਨ੍ਹਾਂ ਨੂੰ ਸਮਰਥਨ ਮਿਲ ਰਿਹਾ ਹੈ, ਜਿਸ ਦੇ ਚੱਲਦੇ ਇਹ ਸੀਟ ਜਿੱਤ ਕੇ ਭਾਰਤੀ ਜਨਤਾ ਪਾਰਟੀ ਦੀ ਝੋਲੀ ਵਿਚ ਪਾਉਣਗੇ।  

LEAVE A REPLY

Please enter your comment!
Please enter your name here