Wednesday, October 28, 2026
Home Chandigarh ਚਰਨਜੀਤ ਚੰਨੀ ਹੋਣਗੇ ਕਾਂਗਰਸ ਪਾਰਟੀ ਦੇ ਸੀਐਮ ਉਮੀਦਵਾਰ: ਸੂਤਰ

ਚਰਨਜੀਤ ਚੰਨੀ ਹੋਣਗੇ ਕਾਂਗਰਸ ਪਾਰਟੀ ਦੇ ਸੀਐਮ ਉਮੀਦਵਾਰ: ਸੂਤਰ

ਚੰਡੀਗੜ੍ਹ: ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਸਸਪੈਂਸ ਖਤਮ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਸੂਬੇ ‘ਚ ਪਾਰਟੀ ਦੇ ਮੁੱਖ ਮੰਤਰੀ ਹੋਣਗੇ। ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਉਮੀਦਵਾਰ ਦੇ ਐਲਾਨ ਨੂੰ ਲੈ ਕੇ ਕਾਫੀ ਸਮੇਂ ਤੋਂ ਬਿਆਨਬਾਜ਼ੀ ਚੱਲ ਰਹੀ ਸੀ। ਦੋਵੇਂ ਆਗੂ ਉਮੀਦਵਾਰ ਦੇ ਨਾਂਅ ਦਾ ਐਲਾਨ ਕਰਨ ਦੀ ਗੱਲ ਕਰ ਰਹੇ ਸਨ। ਪਿਛਲੇ ਸਾਲ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪਾਰਟੀ ਨੇ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਇਆ ਸੀ।

Advertisements

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੀਐਮ ਚੰਨੀ ਲਗਾਤਾਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੀਐਮ ਉਮੀਦਵਾਰ ਦਾ ਐਲਾਨ ਕਰਨ ਦੀ ਅਪੀਲ ਕਰ ਰਹੇ ਸਨ, ਜਿਸ ‘ਤੇ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਪਾਰਟੀ ਵਰਕਰ ਮੁੱਖ ਮੰਤਰੀ ਦਾ ਚਿਹਰਾ ਤੈਅ ਕਰਨਗੇ। ਜਲੰਧਰ ਵਿੱਚ ਇੱਕ ਵਰਚੁਅਲ ਰੈਲੀ ਦੌਰਾਨ ਉਨ੍ਹਾਂ ਕਿਹਾ, ‘ਅਸੀਂ ਕਾਰ ਵਿੱਚ ਚਰਚਾ ਕੀਤੀ ਹੈ ਕਿ ਪੰਜਾਬ ਨੂੰ ਅੱਗੇ ਕੌਣ ਲੈ ਕੇ ਜਾਵੇਗਾ। ਮੀਡੀਆ ਵਾਲੇ ਇਸ ਨੂੰ ਸੀਐਮ ਉਮੀਦਵਾਰ ਕਹਿ ਰਹੇ ਹਨ। ਚੰਨੀ ਜੀ ਅਤੇ ਸਿੱਧੂ ਜੀ ਨੇ ਮੈਨੂੰ ਦੱਸਿਆ ਹੈ ਕਿ ਪੰਜਾਬ ਦੇ ਸਾਹਮਣੇ ਸਭ ਤੋਂ ਅਹਿਮ ਸਵਾਲ ਇਹ ਹੈ ਕਿ ਕਾਂਗਰਸ ਦੀ ਅਗਵਾਈ ਕੌਣ ਕਰੇਗਾ।

LEAVE A REPLY

Please enter your comment!
Please enter your name here