ਜ਼ਿਲ੍ਹੇ ਵਿੱਚ ਕੋਵਿਡ-19 ਦੇ 140 ਪਾਜੇਟਿਵ ਮਰੀਜ ਅਤੇ 2 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2147 ਨਵੇਂ ਸੈਪਲ ਲੈਣ ਨਾਲ ਅਤੇ 1804 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 140 ਪਾਜੇਟਿਵ ਮਰੀਜ ਆਏ ਹਨ ਅਤੇ 2 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 36352 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2625 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 38977 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1057310 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1017241 ਸੈਪਲ ਨੈਗਟਿਵ ਹਨ । ਜਦ ਕਿ 5491 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1038 ਹੈ । ਐਕਟਿਵ ਕੇਸਾ ਦੀ ਗਿਣਤੀ 2597 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 35342 ਹੈ ।

LEAVE A REPLY

Please enter your comment!
Please enter your name here