
ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਨੇ ਦੱਸਿਆ ਕਿ ਸ਼ੁਕਰਵਾਰਪ ਨੂੰ ਕਪੂਰਥਲਾ ਜਿਲੇ ਦੇ 4 ਵਿਧਾਨ ਸਭਾ ਹਲਕਿਆਂ ਲਈ 9 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਕਪੂਰਥਲਾ ਹਲਕੇ ਤੋਂ ਬਸਪਾ ਦੇ ਉਮੀਦਵਾਰ ਦਵਿੰਦਰ ਸਿੰਘ ਢਪੱਈ ਵਲੋਂ 2 ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਜਦਕਿ ਸੁਰਿੰਦਰ ਕੌਰ ਵਲੋਂ ਉਨ੍ਹਾਂ ਦੇ ਕਵਰਿੰਗ ਉਮੀਦਵਾਰ 2 ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਸੱਜਣ ਸਿੰਘ ਚੀਮਾ ਵਲੋਂ 2 ਨਾਮਜ਼ਦਗੀ ਪਰਚੇ ਦਾਖਲ ਕੀਤੇ ਗਏ ਅਤੇ ਜਸਮੀਤ ਸਿੰਘ ਚੀਮਾ ਵਲੋਂ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

ਭੁਲੱਥ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਵਜੋਂ ਰਜਿੰਦਰ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਫਗਵਾੜਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਬਲਵਿੰਦਰ ਸਿੰਘ ਧਾਲੀਵਾਲ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 1 ਫਰਵਰੀ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ ਅਤੇ 2 ਫਰਵਰੀ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ।
ਉਨ੍ਹਾਂ ਕਿਹਾ ਕਿ 4 ਫਰਵਰੀ ਤੱਕ ਨਾਮਜ਼ਦਗੀ ਵਾਪਸ ਲਏ ਜਾ ਸਕਣਗੇ। 30 ਜਨਵਰੀ ਨੂੰ ਦਿਨ ਐਤਵਾਰ ਨੂੰ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਣਗੇ।












