ਉਪ ਮੰਡਲ ਮੈਜਿਸਟਰੇਟ ਵੱਲੋਂ ਕਰੋਨਾ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ

ਫਿਰੋਜ਼ਪੁਰ(ਦ ਸਟੈਲਰ ਨਿਊਜ਼): ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਲੋਕ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਵਾਉਣ ਤਾਂ ਕਿ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਫਿਰੋਜਪੁਰ ਸ੍ਰੀ ਓਮ ਪ੍ਰਕਾਸ਼ ਨੇ ਕਰੋਨਾ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ ਕਰਨ ਮੌਕੇ ਦਿੱਤੀ।

Advertisements

 ਉਨ੍ਹਾਂ ਵੱਲੋਂ ਸਕਿਲ ਸੈਂਟਰ ਵਿੱਚ ਲੱਗੇ ਕੈਂਪ ਦਾ ਦੌਰਾ ਕਰਦੇ ਸਮੇਂ ਐਨਜੀਓ ਮੈਂਬਰਾਂ ਨਾਲ ਟੈਲੀਫੋਨ ਤੇ ਗੱਲ ਵੀ ਕੀਤੀ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨੇਸ਼ਨ ਕੈਂਪ ਵਿੱਚ ਲਿਆਉਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਉਨ੍ਹਾਂ ਵੱਲੋਂ ਸਿਵਲ ਹਸਪਤਾਲ ਫਿਰੋਜਪੁਰ ਅਤੇ ਸ਼ੀਤਲਾ ਮਾਤਾ ਮੰਦਿਰ ਵਿੱਚ ਲੱਗੇ ਵੈਕਸੀਨੇਸ਼ਨ ਕੈਂਪ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਉੱਥੇ ਹਾਜ਼ਰ ਵਰਕਰਾਂ ਅਤੇ ਹੋਰ ਮੌਜੂਦ ਲੋਕਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਗਿਆ ਕਿ ਉਹ ਆਪ ਵੀ ਵੈਕਸੀਨੇਸ਼ਨ ਕਰਵਾਉਣ ਅਤੇ ਆਪਣੇ ਆਲੇ-ਦੁਆਲੇ ਲੋਕਾਂ ਨੂੰ ਵੀ ਵੈਕਸੀਨੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ। ਇਸ ਮੌਕੇ ਸ੍ਰੀ ਸਕੱਤਰ, ਰੈੱਡ ਕਰਾਸ ਸੋਸਾਇਟੀ ਅਸ਼ੋਕ ਬਹਿਲ ਵੀ ਹਾਜਰ ਸਨ। 

LEAVE A REPLY

Please enter your comment!
Please enter your name here